IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...

ਅੰਮ੍ਰਿਤਸਰ ਦੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਵੱਲੋਂ ਤੁਰੰਤ ਜਾਂਚ ਸ਼ੁਰੂ

Admin User - May 07, 2026 06:54 PM
IMG

ਪੰਜਾਬ ਵਿੱਚ ਸਕੂਲਾਂ ਅਤੇ ਕਾਲਜਾਂ ਨੂੰ ਧਮਕੀ ਭਰੀਆਂ ਈ-ਮੇਲਾਂ ਆਉਣ ਦਾ ਮਾਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਅੱਜ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਨਾਲ ਹੜਕੰਪ ਮਚ ਗਿਆ। ਧਮਕੀ ਮਿਲਣ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਤੁਰੰਤ ਸੁਰੱਖਿਆ ਕਦਮ ਚੁੱਕਦੇ ਹੋਏ ਕਾਲਜ ਦੇ ਗੇਟ ਬੰਦ ਕਰ ਦਿੱਤੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਕਾਲਜ ਦੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਨੇ ਦੱਸਿਆ ਕਿ ਉਸ ਸਮੇਂ ਕਾਲਜ ਵਿੱਚ ਵਿਦਿਆਰਥੀਆਂ ਦੇ ਇਮਤਿਹਾਨ ਚੱਲ ਰਹੇ ਸਨ, ਪਰ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪ੍ਰਬੰਧ ਕੀਤੇ ਗਏ ਅਤੇ ਪੇਪਰ ਜਾਰੀ ਰੱਖੇ ਗਏ। ਸੂਚਨਾ ਮਿਲਦੇ ਹੀ ਥਾਣਾ ਚਾਟੀਵਿੰਡ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਾਲਜ ਕੈਂਪਸ ਦੀ ਹਰ ਪੱਖੋਂ ਜਾਂਚ ਕੀਤੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੀ ਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.