IMG-LOGO
ਹੋਮ ਪੰਜਾਬ: ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਦੀ ਮੌਤ ਨੇ ਖੜੇ ਕੀਤੇ ਸਵਾਲ,...

ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਦੀ ਮੌਤ ਨੇ ਖੜੇ ਕੀਤੇ ਸਵਾਲ, ਸੁਸਾਈਡ ਤੋਂ ਪਹਿਲਾਂ ਬਣਾਈ ਵੀਡੀਓ ‘ਚ 11 ਲੋਕਾਂ ‘ਤੇ ਲਗਾਏ ਗੰਭੀਰ ਇਲਜ਼ਾਮ

Admin User - May 07, 2026 07:41 PM
IMG

ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਵਿੱਚ ਇੱਕ ਪ੍ਰਸਿੱਧ ਪ੍ਰਾਪਰਟੀ ਡੀਲਰ ਵੱਲੋਂ ਖ਼ੁਦਕੁਸ਼ੀ ਕਰਨ ਦੀ ਘਟਨਾ ਨੇ ਸ਼ਹਿਰ ਵਿੱਚ ਹੜਕੰਪ ਮਚਾ ਦਿੱਤਾ ਹੈ। ਮ੍ਰਿਤਕ ਦੀ ਪਛਾਣ 52 ਸਾਲਾ ਪਰਵਿੰਦਰ ਉਰਫ਼ ਰਿੰਪੀ ਅਨੇਜਾ ਵਜੋਂ ਹੋਈ ਹੈ, ਜਿਸ ਨੇ ਆਰਥਿਕ ਤਣਾਅ ਅਤੇ ਮਾਨਸਿਕ ਦਬਾਅ ਕਾਰਨ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਜਾਣਕਾਰੀ ਅਨੁਸਾਰ, ਬੁੱਧਵਾਰ ਰਾਤ ਰਿੰਪੀ ਅਨੇਜਾ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ। ਜਦੋਂ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜੀ ਤਾਂ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲੈ ਕੇ ਪਹੁੰਚੇ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿੰਪੀ ਅਨੇਜਾ ਪਹਿਲਾਂ ਹੀ ਡੂੰਘੇ ਸਦਮੇ ਵਿੱਚ ਸਨ ਕਿਉਂਕਿ ਕਰੀਬ 20 ਦਿਨ ਪਹਿਲਾਂ ਹੀ ਉਨ੍ਹਾਂ ਦੀ ਮਾਤਾ ਦਾ ਦੇਹਾਂਤ ਹੋਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦਾ ਬੇਟਾ ਕੈਨੇਡਾ ਵਿੱਚ ਰਹਿੰਦਾ ਹੈ, ਜਿਸ ਕਾਰਨ ਉਹ ਕਾਫ਼ੀ ਇਕੱਲਾਪਨ ਅਤੇ ਮਾਨਸਿਕ ਦਬਾਅ ਮਹਿਸੂਸ ਕਰ ਰਹੇ ਸਨ।

ਮਾਮਲੇ ਨੇ ਉਸ ਵੇਲੇ ਹੋਰ ਵੀ ਗੰਭੀਰ ਰੂਪ ਧਾਰ ਲਿਆ ਜਦੋਂ ਪਰਿਵਾਰ ਨੇ ਖੁਲਾਸਾ ਕੀਤਾ ਕਿ ਮੌਤ ਤੋਂ ਪਹਿਲਾਂ ਰਿੰਪੀ ਅਨੇਜਾ ਨੇ ਇੱਕ ਵੀਡੀਓ ਰਿਕਾਰਡ ਕੀਤੀ ਸੀ। ਇਸ ਵੀਡੀਓ ਵਿੱਚ ਉਨ੍ਹਾਂ ਨੇ ਇੱਕ ਮਹਿਲਾ ਸਮੇਤ 11 ਲੋਕਾਂ ਦੇ ਨਾਮ ਲੈਂਦਿਆਂ ਦੋਸ਼ ਲਗਾਇਆ ਕਿ ਇਨ੍ਹਾਂ ਕੋਲੋਂ ਉਨ੍ਹਾਂ ਨੇ ਕਰੋੜਾਂ ਰੁਪਏ ਲੈਣੇ ਸਨ, ਪਰ ਕੋਈ ਵੀ ਰਕਮ ਵਾਪਸ ਨਹੀਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਲਗਾਤਾਰ ਆਰਥਿਕ ਨੁਕਸਾਨ ਅਤੇ ਦਬਾਅ ਨੇ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਕਰ ਦਿੱਤਾ।

ਵੀਡੀਓ ਵਿੱਚ ਰਿੰਪੀ ਅਨੇਜਾ ਨੇ ਰਾਜੇਸ਼ ਬਾਂਸਲ, ਸਿਆਲ, ਹਰਪ੍ਰੀਤ ਸਿੰਘ ਅਤੇ ਖੁਸ਼ਵੰਤ ਸਿੰਘ ਸਮੇਤ ਕਈ ਲੋਕਾਂ ਦੇ ਨਾਮ ਲੈਂਦਿਆਂ ਕਿਹਾ ਕਿ ਇਹ ਪ੍ਰਭਾਵਸ਼ਾਲੀ ਵਿਅਕਤੀ ਹਨ ਅਤੇ ਉਨ੍ਹਾਂ ਦੇ ਦਬਾਅ ਕਾਰਨ ਉਹ ਇਨਸਾਫ਼ ਨਹੀਂ ਲੈ ਸਕੇ। ਉਨ੍ਹਾਂ ਆਪਣੀ ਆਖਰੀ ਅਪੀਲ ਵਿੱਚ ਪ੍ਰਸ਼ਾਸਨ ਨੂੰ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਜਿਨ੍ਹਾਂ ਲੋਕਾਂ ਕੋਲੋਂ ਪੈਸੇ ਲੈਣੇ ਹਨ, ਉਹ ਰਕਮ ਵਸੂਲ ਕਰਕੇ ਪਰਿਵਾਰ ਨੂੰ ਦਿੱਤੀ ਜਾਵੇ।

ਵੀਰਵਾਰ ਨੂੰ ਸਿਵਲ ਹਸਪਤਾਲ ਵਿੱਚ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਨੇ ਵੀਡੀਓ ਅਤੇ ਪਰਿਵਾਰਕ ਬਿਆਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਵੀਡੀਓ ਵਿੱਚ ਨਾਮਜ਼ਦ ਲੋਕਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.