IMG-LOGO
ਹੋਮ ਪੰਜਾਬ: MP ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੰਮ੍ਰਿਤਸਰ ਕੋਰਟ ‘ਚ ਸੁਣਵਾਈ, ਚਾਰਜ...

MP ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੰਮ੍ਰਿਤਸਰ ਕੋਰਟ ‘ਚ ਸੁਣਵਾਈ, ਚਾਰਜ ਰੱਦ ਕਰਨ ਲਈ ਦਾਇਰ ਹੋਈ ਅਰਜ਼ੀ

Admin User - May 07, 2026 08:36 PM
IMG

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ ਅਤੇ ਕੇਸ ਸੰਬੰਧੀ ਆਪਣਾ ਪੱਖ ਰੱਖਿਆ।

ਸੁਣਵਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗੇ ਚਾਰਜਾਂ ਨੂੰ ਕਾਨੂੰਨੀ ਤੌਰ ‘ਤੇ ਬੇਬੁਨਿਆਦ ਕਰਾਰ ਦਿੰਦਿਆਂ ਉਨ੍ਹਾਂ ਨੂੰ ਕੇਸ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਚਲਾਨ ਅਤੇ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਉਪਲਬਧ ਸਬੂਤਾਂ ਨਾਲ ਮੇਲ ਨਹੀਂ ਖਾਂਦੇ। ਇਸ ਲਈ ਅਦਾਲਤ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਦੋਸ਼ਾਂ ਤੋਂ ਬਰੀ ਕਰਨਾ ਚਾਹੀਦਾ ਹੈ।

ਵਕੀਲ ਨੇ ਇਹ ਵੀ ਦੱਸਿਆ ਕਿ ਅਦਾਲਤ ਵੱਲੋਂ ਸਟੇਟ ਪੱਖ ਨੂੰ ਇਸ ਅਰਜ਼ੀ ‘ਤੇ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਸਟੇਟ ਆਪਣਾ ਜਵਾਬ 11 ਮਈ ਨੂੰ ਅਦਾਲਤ ਵਿੱਚ ਪੇਸ਼ ਕਰੇਗੀ, ਜਿਸ ਤੋਂ ਬਾਅਦ ਅਗਲੀ ਸੁਣਵਾਈ ਦੌਰਾਨ ਹੋਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਵੇਲੇ ਵੀ ਉਸੇ ਸੈੱਲ ਵਿੱਚ ਰੱਖੇ ਗਏ ਹਨ, ਜਿੱਥੇ ਪਹਿਲਾਂ ਤੋਂ ਬੰਦ ਹਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ।

ਵਕੀਲ ਸੰਧੂ ਨੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਦਰਜ ਹੁੰਦੀ ਹੈ ਅਤੇ ਬਚਾਅ ਪੱਖ ਵੱਲੋਂ ਅਦਾਲਤ ਅੱਗੇ ਮਜ਼ਬੂਤੀ ਨਾਲ ਆਪਣਾ ਪੱਖ ਰੱਖਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.