IMG-LOGO
ਹੋਮ ਪੰਜਾਬ: “ਬੇਅਦਬੀ ਕਾਨੂੰਨ ’ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ”; ਜਥੇਦਾਰ ਗੜਗੱਜ...

“ਬੇਅਦਬੀ ਕਾਨੂੰਨ ’ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ”; ਜਥੇਦਾਰ ਗੜਗੱਜ ਨੇ ਸੋਧਾਂ ਲਈ ਦਿੱਤੇ 15 ਦਿਨ, ਨਹੀਂ ਤਾਂ ਹੋਵੇਗੀ ਸਿੰਘ ਸਾਹਿਬਾਨਾਂ ਦੀ ਬੈਠਕ

Admin User - May 08, 2026 03:57 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ” ਵਿੱਚ ਕੀਤੀਆਂ ਤਜਵੀਜ਼ੀ ਸੋਧਾਂ ’ਤੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਸਹਿਮਤੀ ਤੋਂ ਬਿਨ੍ਹਾਂ ਕੋਈ ਵੀ ਕਾਨੂੰਨ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਸਿੱਖ ਮਰਿਆਦਾ ਜਾਂ ਧਾਰਮਿਕ ਸ਼ਬਦਾਵਲੀ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ।

ਜਥੇਦਾਰ ਗੜਗੱਜ ਨੇ “ਸਰੂਪ” ਅਤੇ “ਬੀੜ” ਸ਼ਬਦਾਂ ਸਬੰਧੀ ਸਰਕਾਰ ਦੀ ਦਖ਼ਲਅੰਦਾਜ਼ੀ ’ਤੇ ਵੀ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ’ਤੇ ਯੂਨੀਕ ਨੰਬਰ ਲਗਾਉਣ ਦੀ ਪ੍ਰਕਿਰਿਆ ਮਨਜ਼ੂਰ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਐਕਟ ਦਾ ਮਸੌਦਾ ਨਾ ਤਾਂ ਅਕਾਲ ਤਖ਼ਤ ਸਾਹਿਬ ਅਤੇ ਨਾ ਹੀ ਐਸਜੀਪੀਸੀ ਨਾਲ ਸਾਂਝਾ ਕੀਤਾ ਗਿਆ, ਜਿਸ ਕਾਰਨ ਪੰਥ ਵਿੱਚ ਨਾਰਾਜ਼ਗੀ ਹੈ।

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਅੰਦਰ ਵਿਵਾਦਿਤ ਮੱਦਾਂ ਵਿੱਚ ਸੋਧ ਨਾ ਕੀਤੀ ਗਈ ਤਾਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਬੁਲਾ ਕੇ ਅਗਲਾ ਫੈਸਲਾ ਲਿਆ ਜਾਵੇਗਾ। ਨਾਲ ਹੀ, ਸਿੱਖ ਵਕੀਲਾਂ ਦਾ ਇੱਕ ਪੈਨਲ ਸਰਕਾਰ ਨੂੰ ਸੋਧਾਂ ਲਈ ਸੁਝਾਅ ਦੇਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.