IMG-LOGO
ਹੋਮ ਪੰਜਾਬ, ਰਾਸ਼ਟਰੀ, ਕੈਨੇਡਾ 'ਚ ਫ਼ਰੀਦਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ...

ਕੈਨੇਡਾ 'ਚ ਫ਼ਰੀਦਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਸਪਾਊਸ ਵੀਜ਼ੇ 'ਤੇ ਗਿਆ ਸੀ ਵਿਦੇਸ਼

Admin User - May 08, 2026 07:35 PM
IMG

ਕੈਨੇਡਾ ਤੋਂ ਪੰਜਾਬ ਲਈ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਫ਼ਰੀਦਕੋਟ ਦੇ ਪਿੰਡ ਕਿਲ੍ਹਾ ਨੌ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਜਵਿੰਦਰ ਕਰੀਬ ਤਿੰਨ ਸਾਲ ਪਹਿਲਾਂ ਸਪਾਊਸ ਵੀਜ਼ੇ ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ ਅਤੇ ਬਰੈਂਪਟਨ ਸ਼ਹਿਰ ਵਿੱਚ ਰਹਿ ਕੇ ਕੰਮ ਕਰ ਰਿਹਾ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਉਸਦੀ ਤਬੀਅਤ ਅਚਾਨਕ ਖਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਉਸਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਰਿਸ਼ਤੇਦਾਰਾਂ ਅਨੁਸਾਰ ਰਾਜਵਿੰਦਰ ਬਹੁਤ ਮਿਲਣਸਾਰ ਅਤੇ ਮਿਹਨਤੀ ਸੁਭਾਉ ਦਾ ਮਾਲਕ ਸੀ, ਜੋ ਆਪਣੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵਿਦੇਸ਼ ਗਿਆ ਹੋਇਆ ਸੀ। ਪਰਿਵਾਰ ਹੁਣ ਉਸਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੰਪਰਕ ਕਰ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.