IMG-LOGO
ਹੋਮ ਪੰਜਾਬ: ਸੰਤ ਸੀਚੇਵਾਲ ਦਾ ਸਖ਼ਤ ਰੁਖ, ਕਾਲਾ ਸੰਘਿਆ ਤੇ ਜਮਸ਼ੇਰ ਡਰੇਨ...

ਸੰਤ ਸੀਚੇਵਾਲ ਦਾ ਸਖ਼ਤ ਰੁਖ, ਕਾਲਾ ਸੰਘਿਆ ਤੇ ਜਮਸ਼ੇਰ ਡਰੇਨ ਦੀ ਸਫਾਈ ਲਈ ਪ੍ਰਸ਼ਾਸਨ ਨੂੰ ਅਲਟੀਮੇਟਮ

Admin User - May 08, 2026 09:55 PM
IMG

ਸੰਤ ਸੀਚੇਵਾਲ ਨੇ ਪੰਜਾਬ ਵਿੱਚ ਵੱਧ ਰਹੇ ਜਲ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਐਕਸ਼ਨ ਲੈਂਦਿਆਂ ਕਾਲਾ ਸੰਘਿਆ ਅਤੇ ਜਮਸ਼ੇਰ ਡਰੇਨ ਦੀ ਮੌਜੂਦਾ ਹਾਲਤ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਜਲੰਧਰ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਡਰੇਨਾਂ ਵਿੱਚ ਗੰਦਾ ਪਾਣੀ ਅਤੇ ਉਦਯੋਗਿਕ ਵੇਸਟ ਪਾਉਣ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਸੰਤ ਸੀਚੇਵਾਲ ਨੇ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਕਿਸੇ ਵੀ ਕੀਮਤ ‘ਤੇ ਨਹੀਂ ਦਿੱਤੀ ਜਾਵੇਗੀ ਅਤੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਜ਼ਮੀਨੀ ਪੱਧਰ ‘ਤੇ ਨਤੀਜੇ ਦੇਣੇ ਹੋਣਗੇ। ਉਨ੍ਹਾਂ STPs ਦੀ ਨਿਯਮਿਤ ਜਾਂਚ, ਸੈਂਪਲਿੰਗ ਅਤੇ ਸਾਫ਼ ਪਾਣੀ ਦੇ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ PPCB ਨੂੰ ਖਾਸ ਹਦਾਇਤਾਂ ਜਾਰੀ ਕੀਤੀਆਂ।

ਮੀਟਿੰਗ ਤੋਂ ਬਾਅਦ ਉਨ੍ਹਾਂ ਕਾਲਾ ਸੰਘਿਆ ਡਰੇਨ, ਜਮਸ਼ੇਰ ਸਥਿਤ CBG ਪਲਾਂਟ ਅਤੇ ਵਰਿਆਣਾ ਦੇ ਬਾਇਓ-ਮਾਈਨਿੰਗ ਪ੍ਰਾਜੈਕਟ ਦਾ ਦੌਰਾ ਕਰਕੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਬਰਸਾਤੀ ਮੌਸਮ ਨੂੰ ਦੇਖਦਿਆਂ ਉਨ੍ਹਾਂ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ, ਚਿੱਟੀ ਵੇਈਂ ਦੀ ਸਫਾਈ ਅਤੇ ਡਰੇਨਾਂ ਦੇ ਕੰਢੇ ਉੱਚੇ ਕਰਨ ਦੇ ਹੁਕਮ ਦਿੱਤੇ ਤਾਂ ਜੋ ਹੜ੍ਹਾਂ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਣ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਸੁੱਚਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.