IMG-LOGO
ਹੋਮ ਪੰਜਾਬ, ਹਰਿਆਣਾ, ਸੰਦੀਪ ਪਾਠਕ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 11 ਮਈ ਤੱਕ...

ਸੰਦੀਪ ਪਾਠਕ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 11 ਮਈ ਤੱਕ ਗ੍ਰਿਫ਼ਤਾਰੀ ‘ਤੇ ਰੋਕ

Admin User - May 08, 2026 10:20 PM
IMG

ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਅਦਾਲਤ ਵਿੱਚ ਹੋਈ ਅਹਿਮ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਕਿ 11 ਮਈ ਤੱਕ ਉਨ੍ਹਾਂ ਖ਼ਿਲਾਫ਼ ਕੋਈ ਵੀ ਜ਼ਬਰਦਸਤੀ ਕਾਰਵਾਈ ਜਾਂ ਗਿਰਫ਼ਤਾਰੀ ਨਹੀਂ ਕੀਤੀ ਜਾਵੇਗੀ।

ਇਹ ਮਾਮਲਾ ਉਸ ਵੇਲੇ ਚਰਚਾ ਵਿੱਚ ਆਇਆ ਜਦੋਂ ਸੰਦੀਪ ਪਾਠਕ ਨੇ ਹਾਈਕੋਰਟ ਦਾ ਰੁਖ ਕਰਦਿਆਂ ਅਰਜ਼ੀ ਦਾਇਰ ਕੀਤੀ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਵਿਰੁੱਧ ਦਰਜ ਦੋ ਕਥਿਤ ਐਫਆਈਆਰਜ਼ ਦੀ ਪੂਰੀ ਜਾਣਕਾਰੀ ਜਨਤਕ ਕਰਨ ਦੇ ਹੁਕਮ ਦਿੱਤੇ ਜਾਣ। ਪਟੀਸ਼ਨ ਵਿੱਚ ਉਨ੍ਹਾਂ ਦਲੀਲ ਦਿੱਤੀ ਕਿ ਸਿਆਸੀ ਬਦਲਾਖੋਰੀ ਦੇ ਤਹਿਤ ਗੁਪਤ ਤੌਰ ‘ਤੇ ਕੇਸ ਦਰਜ ਕੀਤੇ ਗਏ ਹੋ ਸਕਦੇ ਹਨ ਅਤੇ ਇਸ ਬਾਰੇ ਜਾਣਕਾਰੀ ਜਾਣ-ਬੁੱਝ ਕੇ ਲੁਕਾਈ ਜਾ ਰਹੀ ਹੈ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਅਦਾਲਤ ਨੂੰ ਇਹ ਸਪੱਸ਼ਟ ਨਹੀਂ ਕਰ ਸਕੇ ਕਿ ਸੰਦੀਪ ਪਾਠਕ ਖ਼ਿਲਾਫ਼ ਕੋਈ ਐਫਆਈਆਰ ਦਰਜ ਹੈ ਜਾਂ ਨਹੀਂ। ਸਰਕਾਰੀ ਪੱਖ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਹਦਾਇਤਾਂ ਲੈਣ ਲਈ ਹੋਰ ਸਮੇਂ ਦੀ ਲੋੜ ਹੈ।

ਇਸ ਦੌਰਾਨ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਅਗਲੀ ਸੁਣਵਾਈ ਤੱਕ ਨਾ ਤਾਂ ਕੋਈ coercive action ਲਿਆ ਜਾਵੇਗਾ ਅਤੇ ਨਾ ਹੀ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਸਖ਼ਤ ਕਦਮ ਚੁੱਕਿਆ ਜਾਵੇਗਾ।

ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 11 ਮਈ ਲਈ ਨਿਰਧਾਰਤ ਕਰ ਦਿੱਤੀ ਹੈ। ਹੁਣ ਉਸ ਦਿਨ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਹੋਵੇਗਾ ਕਿ ਸੰਦੀਪ ਪਾਠਕ ਖ਼ਿਲਾਫ਼ ਕੋਈ ਕੇਸ ਦਰਜ ਹੈ ਜਾਂ ਨਹੀਂ, ਅਤੇ ਜੇ ਦਰਜ ਹੈ ਤਾਂ ਉਸਦੇ ਪੂਰੇ ਵੇਰਵੇ ਅਦਾਲਤ ਅੱਗੇ ਪੇਸ਼ ਕਰਨੇ ਪੈਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.