ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਇੱਕ ਨਵਾਂ ਵਿਵਾਦ ਗਰਮਾ ਗਿਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਜਥੇਦਾਰ ਸਾਹਿਬ ਦੇ ਸੰਭਾਵੀ ਨਿਰਦੇਸ਼ਾਂ ਨੂੰ ਲੈ ਕੇ ਬੇਬਾਕ ਅਤੇ ਸਖ਼ਤ ਟਿੱਪਣੀ ਕੀਤੀ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਹੈ ਕਿ ਉਹ ਆਪਣੇ ਕਾਨੂੰਨੀ ਫੈਸਲਿਆਂ ਤੋਂ ਪਿੱਛੇ ਨਹੀਂ ਹਟਣਗੇ, ਭਾਵੇਂ ਇਸ ਲਈ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਧਾਰਮਿਕ ਇਕੱਤਰਤਾ ਦਾ ਸਾਹਮਣਾ ਕਿਉਂ ਨਾ ਕਰਨਾ ਪਵੇ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਜਦੋਂ ਚਾਹੁਣ ਇਕੱਤਰਤਾ ਬੁਲਾ ਸਕਦੇ ਹਨ, ਚਾਹੇ ਉਹ 20 ਦਿਨਾਂ ਬਾਅਦ ਹੋਵੇ ਜਾਂ 25 ਦਿਨਾਂ ਬਾਅਦ, ਪਰ ਸਰਕਾਰ ਵੱਲੋਂ ਬਣਾਇਆ ਗਿਆ ਕਾਨੂੰਨ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਲਿਆ ਜਾਵੇਗਾ। ਮਾਨ ਦੇ ਇਸ ਬਿਆਨ ਨੂੰ ਸਿੱਧੇ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ ਇਕ ਖੁੱਲ੍ਹੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਿੱਖ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਟਕਰਾਅ ਵਧਣ ਦੇ ਆਸਾਰ ਹਨ।
Get all latest content delivered to your email a few times a month.