IMG-LOGO
ਹੋਮ ਪੰਜਾਬ, ਰਾਸ਼ਟਰੀ, ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ,...

ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, ਲੰਗਰ ਹਾਲ ‘ਚ ਕੀਤੀ ਸੇਵਾ; ਪੰਜਾਬ ਕਿੰਗਜ਼ ਦੀ ਜਿੱਤ ਲਈ ਕੀਤੀ ਅਰਦਾਸ

Admin User - May 10, 2026 09:53 AM
IMG

ਬਾਲੀਵੁੱਡ ਅਦਾਕਾਰਾ ਅਤੇ ਪੰਜਾਬ ਦੀ ਆਈਪੀਐਲ ਟੀਮ ਦੀ ਸਹਿ-ਮਾਲਕਿਨ ਪ੍ਰੀਤੀ ਜ਼ਿੰਟਾ ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ। ਪ੍ਰੀਤੀ ਜ਼ਿੰਟਾ ਨੂੰ ਦਰਸ਼ਨ ਕਰਨ ਲਈ ਸੰਗਤਾਂ ਵਿੱਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।

ਦਰਸ਼ਨਾਂ ਤੋਂ ਬਾਅਦ ਪ੍ਰੀਤੀ ਜ਼ਿੰਟਾ ਨੇ ਲੰਗਰ ਹਾਲ ਵਿੱਚ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਲੰਗਰ ਵੀ ਵਰਤਾਇਆ। ਉਨ੍ਹਾਂ ਦੀ ਸਾਦਗੀ ਅਤੇ ਸੇਵਾ ਭਾਵਨਾ ਨੇ ਸ਼ਰਧਾਲੂਆਂ ਦੇ ਦਿਲ ਜਿੱਤ ਲਏ। ਇਸ ਮੌਕੇ ਕਈ ਪ੍ਰਸ਼ੰਸਕਾਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿੱਚਵਾਈਆਂ।

ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰੀਤੀ ਜ਼ਿੰਟਾ ਨੇ ਕਿਹਾ ਕਿ “ਬਾਬਾ ਜੀ ਦਾ ਬੁਲਾਵਾ ਆਇਆ ਸੀ, ਅਸੀਂ ਆ ਗਏ।” ਉਨ੍ਹਾਂ ਦੱਸਿਆ ਕਿ 11 ਮਈ ਨੂੰ ਟੀਮ ਦਾ ਮਹੱਤਵਪੂਰਨ ਮੈਚ ਹੈ ਅਤੇ ਉਹ ਵਾਹਿਗੁਰੂ ਅੱਗੇ ਪੰਜਾਬ ਦੀ ਜਿੱਤ ਲਈ ਅਰਦਾਸ ਕਰਨ ਆਈ ਹਨ। ਉਨ੍ਹਾਂ ਕਿਹਾ ਕਿ ਟੀਮ ਪੂਰੇ ਜਜ਼ਬੇ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਸੰਗਤਾਂ ਦੀਆਂ ਦੁਆਵਾਂ ਨਾਲ ਵਧੀਆ ਪ੍ਰਦਰਸ਼ਨ ਕਰੇਗੀ।

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਦੀ ਵੀ ਤਾਰੀਫ਼ ਕੀਤੀ। ਪ੍ਰੀਤੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ “ਸਰਪੰਚ” ਕਹਿ ਕੇ ਬੁਲਾਉਣਾ ਟੀਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਅਤੇ ਫੈਨਜ਼ ਦਾ ਟੀਮ ਨੂੰ ਮਿਲ ਰਹੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਵੀ ਕੀਤਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.