ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਕਰੀਬ 100 ਕਰੋੜ ਰੁਪਏ ਮੁੱਲ ਦੀ ਜ਼ਮੀਨ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਦੋ ਧਿਰਾਂ ਵਿਚਾਲੇ ਤਣਾਅ ਚਰਮ ‘ਤੇ ਪਹੁੰਚ ਗਿਆ। “ਹੋਲੀ ਸਿਟੀ” ਕਾਲੋਨੀ ਨਾਲ ਜੁੜੀ 40 ਏਕੜ ਜ਼ਮੀਨ ਦੇ ਹੱਕਾਂ ਨੂੰ ਲੈ ਕੇ ਹੋਏ ਇਸ ਝਗੜੇ ਦੌਰਾਨ ਹੰਗਾਮੇ ਅਤੇ ਧੱਕਾ-ਮੁੱਕੀ ਦੀ ਸਥਿਤੀ ਬਣ ਗਈ, ਜਿਸ ਤੋਂ ਬਾਅਦ ਪੁਲਿਸ ਨੂੰ ਤੁਰੰਤ ਮੌਕੇ ‘ਤੇ ਪਹੁੰਚਣਾ ਪਿਆ।
ਪੁਲਿਸ ਅਧਿਕਾਰੀ ਯਾਦਵਿੰਦਰ ਸਿੰਘ ਮੁਤਾਬਕ 112 ਹੈਲਪਲਾਈਨ ‘ਤੇ ਸੂਚਨਾ ਮਿਲਣ ਤੋਂ ਬਾਅਦ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ। ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ, ਜਦਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਦੂਜੇ ਪਾਸੇ ਹਰਿੰਦਰ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਇਸ ਜ਼ਮੀਨ ਵਿੱਚ ਉਨ੍ਹਾਂ ਦੀ 50 ਫ਼ੀਸਦੀ ਹਿੱਸੇਦਾਰੀ ਹੈ ਅਤੇ ਇਹ ਸੰਪਤੀ ਸਾਲ 2000 ਵਿੱਚ ਸਾਂਝੇ ਤੌਰ ‘ਤੇ ਖਰੀਦੀ ਗਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਲੋਕ ਜਾਲਸਾਜ਼ੀ ਵਾਲੇ ਦਸਤਾਵੇਜ਼ਾਂ ਅਤੇ ਫ਼ਰਜ਼ੀ ਐਨਓਸੀ ਦੇ ਆਧਾਰ ‘ਤੇ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਢਿੱਲੋਂ ਪਰਿਵਾਰ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਧਰਨੇ ‘ਤੇ ਬੈਠੇ ਹੋਏ ਸਨ, ਪਰ ਉਨ੍ਹਾਂ ਨੂੰ ਜਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਕੁੱਟਮਾਰ ਵਿੱਚ ਕਈ ਪਰਿਵਾਰਕ ਮੈਂਬਰ ਜਖ਼ਮੀ ਹੋਏ।
ਪੀੜਤ ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕੋਲੋਂ ਸੁਰੱਖਿਆ ਦੀ ਮੰਗ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਵੀ ਦਾਅਵਾ ਕੀਤਾ ਹੈ। ਉਧਰ ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.