ਤਾਜਾ ਖਬਰਾਂ
ਪੰਜਾਬ ਵਿੱਚ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਘਟਨਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਹਲਕੇ ਅਧੀਨ ਪੈਂਦੇ ਪਿੰਡ ਮਾਜਰੀ ਕਿਸਨੇ ਵਾਲੀ ਤੋਂ ਸਾਹਮਣੇ ਆਈ ਹੈ, ਜਿੱਥੇ 21 ਸਾਲਾ ਨੌਜਵਾਨ ਪਵਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਮੰਡੀ ਗੋਬਿੰਦਗੜ੍ਹ ਦੇ ਇੱਕ ਪਾਰਕ ਵਿੱਚੋਂ ਬਰਾਮਦ ਹੋਈ, ਜਿਸ ਨਾਲ ਇਲਾਕੇ ਵਿੱਚ ਸੋਗ ਅਤੇ ਚਿੰਤਾ ਦਾ ਮਾਹੌਲ ਬਣ ਗਿਆ।
ਮ੍ਰਿਤਕ ਦੇ ਪਿਤਾ ਨਿਰਭੈ ਸਿੰਘ ਨੇ ਦੱਸਿਆ ਕਿ ਪਵਨਦੀਪ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਉਸਦਾ ਇਲਾਜ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਘਰ ਵਾਪਸ ਆਇਆ ਸੀ, ਪਰ ਹੁਣ ਉਸਦੀ ਮੌਤ ਨੇ ਪਰਿਵਾਰ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਪਰਿਵਾਰ ਦਾ ਦਾਅਵਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ। ਘਟਨਾ ਸਥਾਨ ਦੇ ਨੇੜੇ ਤੋਂ ਇੱਕ ਸਰਿੰਜ ਮਿਲਣ ਨਾਲ ਇਹ ਸ਼ੱਕ ਹੋਰ ਗਹਿਰਾ ਹੋ ਗਿਆ ਹੈ।
ਪੁਲਿਸ ਅਧਿਕਾਰੀ ਬੁੱਧ ਸਿੰਘ ਮੁਤਾਬਕ ਸਿਵਲ ਹਸਪਤਾਲ ਤੋਂ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਅਮਲੋਹ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.