IMG-LOGO
ਹੋਮ ਪੰਜਾਬ, ਰਾਸ਼ਟਰੀ, ਫਿਲੀਪੀਨਜ਼ ਦੇ ਮਨੀਲਾ ‘ਚ ਫਰੀਦਕੋਟ ਦੀ ਮਹਿਲਾ ਦਾ ਗੋਲੀਆਂ ਮਾਰ...

ਫਿਲੀਪੀਨਜ਼ ਦੇ ਮਨੀਲਾ ‘ਚ ਫਰੀਦਕੋਟ ਦੀ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ, ਫਾਇਨੈਂਸ ਕਾਰੋਬਾਰ ਦੌਰਾਨ ਵਾਪਰੀ ਵਾਰਦਾਤ

Admin User - May 11, 2026 06:41 PM
IMG

ਫਰੀਦਕੋਟ ਦੇ ਪਿੰਡ ਘਣੀਆਵਾਲਾ ਨਾਲ ਸੰਬੰਧਤ ਸੁਖਵੀਰ ਕੌਰ ਬਰਾੜ ਦਾ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸੁਖਵੀਰ ਕੌਰ ਆਪਣੇ ਪਤੀ ਇਕਬਾਲ ਸਿੰਘ ਬਰਾੜ ਨਾਲ ਕਈ ਸਾਲਾਂ ਤੋਂ ਮਨੀਲਾ ਵਿੱਚ ਰਹਿ ਰਹੀ ਸੀ ਅਤੇ ਉੱਥੇ ਫਾਇਨੈਂਸ ਦਾ ਕਾਰੋਬਾਰ ਕਰਦੀ ਸੀ। ਐਤਵਾਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਬਾਜ਼ਾਰ ਵਿੱਚ ਕੁਲੈਕਸ਼ਨ ਲਈ ਗਈ ਹੋਈ ਸੀ ਕਿ ਅਚਾਨਕ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਹਮਲਾਵਰ ਵਾਰਦਾਤ ਤੋਂ ਬਾਅਦ ਫਰਾਰ ਹੋ ਗਏ।

ਮਿਲੀ ਜਾਣਕਾਰੀ ਮੁਤਾਬਕ, ਘਟਨਾ ਵੇਲੇ ਉਸਦਾ ਪਤੀ ਇਕਬਾਲ ਸਿੰਘ ਬਰਾੜ ਆਪਣੇ ਜੱਦੀ ਪਿੰਡ ਘਣੀਆਵਾਲਾ ਆਇਆ ਹੋਇਆ ਸੀ ਅਤੇ ਸੁਖਵੀਰ ਕੌਰ ਇਕੱਲੀ ਹੀ ਕਾਰੋਬਾਰ ਸੰਭਾਲ ਰਹੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਇਕਬਾਲ ਸਿੰਘ ਤੁਰੰਤ ਮਨੀਲਾ ਲਈ ਰਵਾਨਾ ਹੋ ਗਿਆ। ਇਸ ਦਰਦਨਾਕ ਘਟਨਾ ਦੀ ਖ਼ਬਰ ਮਿਲਣ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਚਿੰਤਾ ਜਤਾਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.