ਤਾਜਾ ਖਬਰਾਂ
ਪਿਛਲੇ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ 81 ਸਾਲਾ ਬਿਮਾਰ ਮਾਤਾ ਦੀ ਦੇਖਭਾਲ ਲਈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਚਾਰ ਹਫ਼ਤਿਆਂ ਦੀ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਹਵਾਰਾ ਨੇ ਅਦਾਲਤ ਨੂੰ ਦੱਸਿਆ ਕਿ ਉਹ ਪਾਰਕਿੰਸਨਜ਼ ਅਤੇ ਹਾਈ ਬਲੱਡ ਪ੍ਰੈਸ਼ਰ ਨਾਲ ਪੀੜਤ ਆਪਣੀ ਮਾਂ ਦੀ ਸੇਵਾ ਕਰਨਾ ਚਾਹੁੰਦਾ ਹੈ ਅਤੇ ਇਸ ਤੋਂ ਪਹਿਲਾਂ ਕਦੇ ਵੀ ਪੈਰੋਲ ਦੀ ਮੰਗ ਨਹੀਂ ਕੀਤੀ।
ਮਾਮਲੇ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈਕੋਰਟ ਵਿੱਚ ਜਵਾਬ ਦਾਇਰ ਕਰਦਿਆਂ ਕਿਹਾ ਕਿ ਹਵਾਰਾ ਇਸ ਵੇਲੇ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ, ਇਸ ਲਈ ਪੈਰੋਲ ਸਬੰਧੀ ਅਰਜ਼ੀ ਉਥੇ ਦੀ ਜੇਲ੍ਹ ਅਥਾਰਟੀ ਕੋਲ ਹੀ ਲਗਾਈ ਜਾਣੀ ਚਾਹੀਦੀ ਹੈ। ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਜੇਲ੍ਹ ਪ੍ਰਸ਼ਾਸਨ ਸਿਰਫ਼ ਉਹਨਾਂ ਕੈਦੀਆਂ ਨੂੰ ਹੀ ਪੈਰੋਲ ਦੇ ਸਕਦਾ ਹੈ ਜੋ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਹੋਣ।
ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਤੱਕ ਹਵਾਰਾ ਦੇ ਵਕੀਲ ਨੂੰ ਆਪਣਾ ਪੱਖ ਲਿਖਤੀ ਰੂਪ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
Get all latest content delivered to your email a few times a month.