ਤਾਜਾ ਖਬਰਾਂ
ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਬੀਬੀਪੁਰ ਨਾਲ ਸਬੰਧਤ ਭਾਰਤੀ ਫੌਜ ਦੀ 14 ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਮਨਪ੍ਰੀਤ ਸਿੰਘ ਦੀ ਝਾਰਖੰਡ ਵਿੱਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਵੇਂ ਹੀ ਇਹ ਦੁਖਦਾਈ ਖ਼ਬਰ ਪਿੰਡ ਬੀਬੀਪੁਰ ਅਤੇ ਇਲਾਕੇ ਵਿੱਚ ਪਹੁੰਚੀ ਤਾਂ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਪੂਰਾ ਪਿੰਡ ਸ਼ਹੀਦ ਜਵਾਨ ਨੂੰ ਅੰਤਿਮ ਵਿਦਾਈ ਦੇਣ ਲਈ ਇਕੱਠਾ ਹੋਇਆ।
ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਫੌਜੀ ਜਥੇ ਦੇ ਨਾਲ ਨਾਇਬ ਸੂਬੇਦਾਰ ਸੁੱਖਾ ਸਿੰਘ ਅਤੇ ਹੌਲਦਾਰ ਗੁਰਬਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਬੀਬੀਪੁਰ ਲਿਆਂਦੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਸ਼ਹੀਦ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਫੌਜੀ ਸਨਮਾਨਾਂ ਅਤੇ ਸਰਕਾਰੀ ਰਸਮਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਤਹਿਸੀਲਦਾਰ ਵਿਸ਼ਾਲ ਸ਼ਰਮਾ ਨੇ ਮ੍ਰਿਤਕ ਦੇਹ ‘ਤੇ ਰੀਥ ਚੜ੍ਹਾ ਕੇ ਸ਼ਹੀਦ ਨੂੰ ਸਲਾਮੀ ਦਿੱਤੀ। ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ “ਸ਼ਹੀਦ ਮਨਪ੍ਰੀਤ ਸਿੰਘ ਅਮਰ ਰਹੇ” ਦੇ ਨਾਅਰੇ ਲਗਾ ਕੇ ਜਵਾਨ ਦੀ ਸ਼ਹਾਦਤ ਨੂੰ ਨਮਨ ਕੀਤਾ।
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਦੇਸ਼ ਦੇ ਫੌਜੀ ਸਾਡੇ ਲਈ ਮਾਣ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਦੇ ਲੋਕ ਸੁਰੱਖਿਅਤ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Get all latest content delivered to your email a few times a month.