IMG-LOGO
ਹੋਮ ਪੰਜਾਬ: ਸ਼੍ਰੋਮਣੀ ਅਕਾਲੀ ਦਲ ਨੇ ਰੋਪੜ ਨਗਰ ਕੌਂਸਲ ਚੋਣਾਂ ਲਈ 11...

ਸ਼੍ਰੋਮਣੀ ਅਕਾਲੀ ਦਲ ਨੇ ਰੋਪੜ ਨਗਰ ਕੌਂਸਲ ਚੋਣਾਂ ਲਈ 11 ਉਮੀਦਵਾਰ ਐਲਾਨੇ, ਡਾ.ਦਲਜੀਤ ਸਿੰਘ ਚੀਮਾ ਨੇ AAP-ਕਾਂਗਰਸ ‘ਤੇ ਸਾਧਿਆ ਨਿਸ਼ਾਨਾ

Admin User - May 12, 2026 04:55 PM
IMG

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਪੜ ਨਗਰ ਕੌਂਸਲ ਚੋਣਾਂ ਲਈ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹ ਐਲਾਨ ਰੋਪੜ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਸੈਣੀ ਦੇ ਨਿਵਾਸ ’ਤੇ ਹੋਈ ਇਕ ਅਹਿਮ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਪਾਰਟੀ ਵੱਲੋਂ ਵਾਰਡ ਨੰਬਰ 1 ਤੋਂ ਯੂਥ ਆਗੂ ਗੱਜਣ ਸਿੰਘ ਭੱਟੀ, ਵਾਰਡ ਨੰਬਰ 2 ਤੋਂ ਸੁਨੀਤਾ ਕਾਲਾ, ਵਾਰਡ ਨੰਬਰ 3 ਤੋਂ ਮਨਜੀਤ ਸਿੰਘ ਤੰਬੜ, ਵਾਰਡ ਨੰਬਰ 4 ਤੋਂ ਗੁਰਵਿੰਦਰ ਸਿੰਘ ਬਾਵਾ ਅਤੇ ਵਾਰਡ ਨੰਬਰ 5 ਤੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੂੰ ਟਿਕਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਵਾਰਡ ਨੰਬਰ 6 ਤੋਂ ਕੁਲਬੀਰ ਕੌਰ ਧਨੋਆ, ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ, ਵਾਰਡ ਨੰਬਰ 16 ਤੋਂ ਪਰਮਜੀਤ ਕੌਰ ਸੈਣੀ, ਵਾਰਡ ਨੰਬਰ 17 ਤੋਂ ਸਾਬਕਾ ਕੌਂਸਲਰ ਜਸਵਿੰਦਰ ਕੌਰ ਸ਼ੈਲੀ, ਵਾਰਡ ਨੰਬਰ 18 ਤੋਂ ਬਬਲੀ ਅਤੇ ਵਾਰਡ ਨੰਬਰ 19 ਤੋਂ ਨਰਿੰਦਰ ਸਿੰਘ ਸੈਣੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਮੀਟਿੰਗ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰੋਪੜ ਵਿੱਚ ਆਪਣੇ ਪਿਛਲੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਲੋਕਾਂ ਅੱਗੇ ਰੱਖ ਕੇ ਚੋਣ ਮੈਦਾਨ ਵਿੱਚ ਉਤਰੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪਿਛਲੇ ਕੁਝ ਸਾਲਾਂ ਵਿੱਚ ਰੋਪੜ ਸ਼ਹਿਰ ਦੀ ਅਣਦੇਖੀ ਕੀਤੀ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਦੇ ਕਈ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਘਿਰੇ ਹੋਏ ਹਨ ਅਤੇ ਵਿਜੀਲੈਂਸ ਵਿਭਾਗ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਡਾ. ਚੀਮਾ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ ਅਤੇ ਲੁੱਟ-ਖੋਹ, ਕਤਲ ਅਤੇ ਹੋਰ ਅਪਰਾਧਕ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਇਹ ਸਾਰੇ ਮੁੱਦੇ ਲੈ ਕੇ ਲੋਕਾਂ ਵਿਚ ਜਾਵੇਗਾ ਅਤੇ ਚੋਣ ਪ੍ਰਚਾਰ ਕਰੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.