ਤਾਜਾ ਖਬਰਾਂ
ਸੀ.ਆਈ.ਆਈ. ਦੇ ਸਾਲਾਨਾ ਸੰਮੇਲਨ ਦੌਰਾਨ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੇ ਡੇਅਰੀ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਅਮੁੱਲ ਮਾਡਲ ਨੂੰ ਅਪਣਾਉਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਉੱਚ ਗੁਣਵੱਤਾ ਵਾਲੀਆਂ ਦੁਧਾਰੂ ਗਾਵਾਂ, ਵਧੀਆ ਚਾਰਾ ਅਤੇ ਮਿਹਨਤੀ ਕਿਸਾਨਾਂ ਦੀ ਵੱਡੀ ਤਾਕਤ ਮੌਜੂਦ ਹੈ, ਪਰ ਇਸ ਦੇ ਬਾਵਜੂਦ ਸੂਬਾ ਡੇਅਰੀ ਸਹਿਕਾਰੀ ਖੇਤਰ ਅਤੇ ਦੁੱਧ ਤੋਂ ਬਣਦੇ ਵੈਲਿਊ ਐਡਿਡ ਉਤਪਾਦਾਂ ਵਿੱਚ ਉਹ ਸਥਾਨ ਹਾਸਲ ਨਹੀਂ ਕਰ ਸਕਿਆ ਜੋ ਉਸਦੀ ਸਮਰੱਥਾ ਦੇ ਅਨੁਸਾਰ ਹੋਣਾ ਚਾਹੀਦਾ ਸੀ।
ਡਾ. ਸਾਹਨੀ ਨੇ ਕਿਹਾ ਕਿ ਗੁਜਰਾਤ ਵਿੱਚ ਅਮੁੱਲ ਨੇ ਸਹਿਕਾਰੀ ਮਾਡਲ ਰਾਹੀਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਈ ਹੈ, ਸਗੋਂ ਭਾਰਤੀ ਡੇਅਰੀ ਉਦਯੋਗ ਨੂੰ ਵਿਸ਼ਵ ਪੱਧਰ ‘ਤੇ ਇੱਕ ਵੱਖਰੀ ਪਛਾਣ ਵੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਵੀ ਡੇਅਰੀ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਕੇ ਦੁੱਧ ਉਤਪਾਦਾਂ ਦੀ ਪ੍ਰੋਸੈਸਿੰਗ, ਮਾਰਕੀਟਿੰਗ ਅਤੇ ਨਿਰਯਾਤ ਨੂੰ ਵਧਾਇਆ ਜਾ ਸਕਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾਵਾਂ ਦੀ ਅਗਵਾਈ ਵਾਲੀਆਂ ਸਹਿਕਾਰੀ ਸਭਾਵਾਂ, ਸਵੈ ਸਹਾਇਤਾ ਸਮੂਹਾਂ ਅਤੇ ਪੇਂਡੂ ਉੱਦਮਾਂ ਨੂੰ ਵੱਧ ਪ੍ਰੋਤਸਾਹਨ ਅਤੇ ਸੰਸਥਾਗਤ ਸਹਾਇਤਾ ਮਿਲਣੀ ਚਾਹੀਦੀ ਹੈ। ਡਾ. ਸਾਹਨੀ ਦੇ ਅਨੁਸਾਰ, ਕਾਰਪੋਰੇਟ ਖੇਤਰ ਵੀ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਹਿਕਾਰੀ ਸੰਸਥਾਵਾਂ ਨਾਲ ਭਾਈਚਾਰਕ ਸਹਿਯੋਗ ਕਰ ਸਕਦਾ ਹੈ, ਜਿਸ ਨਾਲ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
Get all latest content delivered to your email a few times a month.