IMG-LOGO
ਹੋਮ ਪੰਜਾਬ: ਚੋਣਾਂ ਤੋਂ ਪਹਿਲਾਂ ਪੱਟੀ ਤੇ ਭਿੱਖੀਵਿੰਡ ‘ਚ ਹਥਿਆਰਾਂ ‘ਤੇ ਸਖ਼ਤ...

ਚੋਣਾਂ ਤੋਂ ਪਹਿਲਾਂ ਪੱਟੀ ਤੇ ਭਿੱਖੀਵਿੰਡ ‘ਚ ਹਥਿਆਰਾਂ ‘ਤੇ ਸਖ਼ਤ ਪਾਬੰਦੀ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

Admin User - May 12, 2026 08:34 PM
IMG

ਤਰਨ ਤਾਰਨ ਜ਼ਿਲ੍ਹੇ ਦੇ ਸਬ ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਖੇਤਰ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਹਨ। ਜ਼ਿਲ੍ਹਾ ਮੈਜਿਸਟਰੇਟ ਰਾਹੁਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਨ੍ਹਾਂ ਇਲਾਕਿਆਂ ਵਿੱਚ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ ਅਤੇ ਹੋਰ ਮਾਰੂ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਪ੍ਰਸ਼ਾਸਨ ਨੇ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਆਦੇਸ਼ ਦਿੱਤੇ ਹਨ ਕਿ ਜਿਨ੍ਹਾਂ ਨੂੰ ਜ਼ਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸਿਫਾਰਸ਼ ਦੇ ਆਧਾਰ ‘ਤੇ ਜ਼ਿਲ੍ਹਾ ਮੈਜਿਸਟਰੇਟ ਜਾਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਵੱਲੋਂ ਨੋਟਿਸ ਜਾਰੀ ਕੀਤਾ ਜਾਂਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ-ਸਿੱਕਾ 7 ਦਿਨਾਂ ਦੇ ਅੰਦਰ ਨਜ਼ਦੀਕੀ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰ ਕੋਲ ਜਮ੍ਹਾ ਕਰਵਾਉਣ।

ਹਾਲਾਂਕਿ ਵਰਦੀਧਾਰੀ ਪੁਲਿਸ ਕਰਮਚਾਰੀਆਂ, ਫੌਜ ਅਤੇ ਨੀਮ ਫੌਜੀ ਬਲਾਂ ਦੇ ਜਵਾਨਾਂ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਿਊਟੀ ਦੌਰਾਨ ਹਥਿਆਰ ਰੱਖਣ ਵਾਲੇ ਸਰਕਾਰੀ ਕਰਮਚਾਰੀ, ਰਾਸ਼ਟਰੀ ਰਾਈਫਲ ਐਸੋਸੀਏਸ਼ਨ ਨਾਲ ਸੰਬੰਧਿਤ ਖਿਡਾਰੀ ਅਤੇ ਚੋਣ ਕਮਿਸ਼ਨ ਵੱਲੋਂ ਛੋਟ ਪ੍ਰਾਪਤ ਹੋਰ ਲਾਇਸੰਸਧਾਰਕ ਵੀ ਇਸ ਪਾਬੰਦੀ ਤੋਂ ਬਾਹਰ ਰਹਿਣਗੇ।

ਜਾਰੀ ਹੁਕਮਾਂ ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਮਿਊਂਸਪਲ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ, ਜਦਕਿ ਨਤੀਜੇ 29 ਮਈ 2026 ਨੂੰ ਐਲਾਨੇ ਜਾਣਗੇ। ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਮੁਕੰਮਲ ਕਰਵਾਉਣ ਲਈ ਇਹ ਪਾਬੰਦੀਆਂ 29 ਮਈ 2026 ਤੱਕ ਲਾਗੂ ਰਹਿਣਗੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.