ਤਾਜਾ ਖਬਰਾਂ
ਜਾਣਕਾਰੀ ਮੁਤਾਬਕ ਪੀੜਤਾ ਬਿਊਟੀ ਪਾਰਲਰ ਦਾ ਕੰਮ ਕਰਦੀ ਹੈ ਅਤੇ ਸਾਲ 2024 ਵਿੱਚ ਚੰਡੀਗੜ੍ਹ ਆਈ ਸੀ। 4 ਮਈ 2026 ਨੂੰ ਉਹ ਆਪਣੀ ਵੱਡੀ ਭੈਣ ਨਾਲ ਕੰਮ ਦੀ ਭਾਲ ਵਿੱਚ ਮੋਹਾਲੀ ਪਹੁੰਚੀ ਸੀ। ਇਸ ਦੌਰਾਨ ਉਸ ਦੀ ਜਾਣ-ਪਛਾਣ ਵਾਲੀ ਇੱਕ ਲੜਕੀ ਨੇ ਉਸ ਨੂੰ ਦੱਸਿਆ ਕਿ ਖਰੜ ਦੇ ਸੈਕਟਰ-124 ਇਲਾਕੇ ਵਿੱਚ ਸਸਤੇ ਕਿਰਾਏ ’ਤੇ ਫਲੈਟ ਅਤੇ ਨੌਕਰੀ ਆਸਾਨੀ ਨਾਲ ਮਿਲ ਸਕਦੀ ਹੈ।
ਪੀੜਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 6 ਮਈ ਦੀ ਸ਼ਾਮ ਉਸ ਦੀ ਮੁਲਾਕਾਤ ਅਸ਼ੋਕ ਨਾਂ ਦੇ ਨੌਜਵਾਨ ਨਾਲ ਹੋਈ। ਅਸ਼ੋਕ ਨੇ ਉਸ ਨੂੰ ਨੌਕਰੀ ਅਤੇ ਰਹਿਣ ਲਈ ਫਲੈਟ ਦਿਵਾਉਣ ਦਾ ਭਰੋਸਾ ਦਿੱਤਾ ਅਤੇ ਆਪਣੇ ਫਲੈਟ ਵਿੱਚ ਲੈ ਗਿਆ, ਜਿੱਥੇ ਉਸ ਦਾ ਦੋਸਤ ਜੈ ਸਿੰਘ ਪਹਿਲਾਂ ਹੀ ਮੌਜੂਦ ਸੀ। ਦੋਸ਼ ਹੈ ਕਿ ਉਥੇ ਉਸ ਨੂੰ ਕੋਲਡ ਡ੍ਰਿੰਕ ਪਿਲਾਈ ਗਈ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਈ।
ਪੀੜਤਾ ਮੁਤਾਬਕ ਅਗਲੀ ਸਵੇਰ ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਦੇ ਸਰੀਰ ਵਿੱਚ ਦਰਦ ਸੀ ਅਤੇ ਉਸ ਦੇ ਕੱਪੜੇ ਉਤਰੇ ਹੋਏ ਸਨ। ਉਸ ਨੇ ਦੋਸ਼ ਲਗਾਇਆ ਕਿ ਦੋਵਾਂ ਨੌਜਵਾਨਾਂ ਨੇ ਉਸ ਦੀ ਮਰਜ਼ੀ ਦੇ ਖ਼ਿਲਾਫ਼ ਸਮੂਹਿਕ ਜਬਰ ਜਨਾਹ ਕੀਤਾ। 8 ਮਈ ਨੂੰ ਉਸ ਨੇ ਆਪਣੀ ਭੈਣ ਨੂੰ ਫੋਨ ਕਰਕੇ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਅਤੇ ਮਾਂ ਦੀ ਤਬੀਅਤ ਖ਼ਰਾਬ ਹੋਣ ਦਾ ਬਹਾਨਾ ਬਣਾ ਕੇ ਉਥੋਂ ਨਿਕਲ ਗਈ। ਬਾਅਦ ਵਿੱਚ ਉਹ ਆਪਣੀ ਭੈਣ ਕੋਲ ਪਹੁੰਚੀ ਅਤੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।
ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਮੂਹਿਕ ਜਬਰ ਜਨਾਹ ਸਮੇਤ ਹੋਰ ਸੰਬੰਧਿਤ ਧਾਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.