IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਕੈਨੇਡਾ: ਵਿਨੀਪੈਗ ਪੁਲਿਸ ਭਰਤੀ ਪ੍ਰੀਖਿਆ 'ਚ ਸਿੱਖ ਨੌਜਵਾਨ ਨੂੰ 'ਕਿਰਪਾਨ'...

ਕੈਨੇਡਾ: ਵਿਨੀਪੈਗ ਪੁਲਿਸ ਭਰਤੀ ਪ੍ਰੀਖਿਆ 'ਚ ਸਿੱਖ ਨੌਜਵਾਨ ਨੂੰ 'ਕਿਰਪਾਨ' ਸਣੇ ਦਾਖਲ ਹੋਣ ਤੋਂ ਰੋਕਿਆ; ਧਾਰਮਿਕ ਵਿਤਕਰੇ ਦਾ ਇਲਜ਼ਾਮ

Admin User - May 13, 2026 01:33 PM
IMG

ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿੱਚ ਪੁਲਿਸ ਭਰਤੀ ਦੌਰਾਨ ਇੱਕ ਸਿੱਖ ਨੌਜਵਾਨ ਨਾਲ ਕਥਿਤ ਧਾਰਮਿਕ ਵਿਤਕਰੇ ਦਾ ਮਾਮਲਾ ਗਰਮਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਜਸਪਾਲ ਸਿੰਘ ਗਿੱਲ ਨਾਮਕ ਨੌਜਵਾਨ ਨੂੰ ਪੁਲਿਸ ਸੇਵਾ ਦੀ ਭਰਤੀ ਪ੍ਰੀਖਿਆ ਵਿੱਚ ਬੈਠਣ ਤੋਂ ਸਿਰਫ਼ ਇਸ ਲਈ ਰੋਕ ਦਿੱਤਾ ਗਿਆ ਕਿਉਂਕਿ ਉਸ ਨੇ ਆਪਣੀ 'ਕਿਰਪਾਨ' ਉਤਾਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


ਜਸਪਾਲ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਰਪਾਨ ਸਿੱਖ ਧਰਮ ਵਿੱਚ ਆਸਥਾ ਅਤੇ ਮਰਿਆਦਾ ਦਾ ਅਹਿਮ ਪ੍ਰਤੀਕ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਜਦੋਂ ਉਹ ਅਪ੍ਰੈਲ ਦੇ ਅਖੀਰ ਵਿੱਚ ਵਿਨੀਪੈਗ ਪੁਲਿਸ ਸੇਵਾ ਦੀ ਭਰਤੀ ਪ੍ਰੀਖਿਆ ਲਈ ਪਹੁੰਚਿਆ, ਤਾਂ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਨੇ ਉਸ ਨੂੰ ਪ੍ਰੀਖਿਆ ਹਾਲ ਵਿੱਚ ਜਾਣ ਤੋਂ ਪਹਿਲਾਂ ਕਿਰਪਾਨ ਉਤਾਰਨ ਦੀ ਸ਼ਰਤ ਰੱਖੀ। ਜਸਪਾਲ ਨੇ ਕਿਹਾ ਕਿ ਜਦੋਂ ਉਸ ਨੇ ਆਪਣੇ ਧਾਰਮਿਕ ਅਕੀਦੇ ਦਾ ਹਵਾਲਾ ਦਿੰਦੇ ਹੋਏ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ, ਤਾਂ ਉਸ ਨੂੰ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਹਾਲ ਵਿੱਚੋਂ ਬਾਹਰ ਕੱਢ ਦਿੱਤਾ ਗਿਆ।


ਸਿੱਖ ਨੌਜਵਾਨ ਨੇ ਦਲੀਲ ਦਿੱਤੀ ਕਿ ਇਹ ਪਾਬੰਦੀ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਨੇ ਕੈਨੇਡਾ ਦੀ ਸੁਪਰੀਮ ਕੋਰਟ ਦੇ 2006 ਦੇ ਉਸ ਇਤਿਹਾਸਕ ਫੈਸਲੇ ਦਾ ਹਵਾਲਾ ਦਿੱਤਾ, ਜਿਸ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਸਿੱਖਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਧਾਰਮਿਕ ਆਜ਼ਾਦੀ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤਾਂ, ਵਿਧਾਨ ਸਭਾਵਾਂ ਅਤੇ ਘਰੇਲੂ ਉਡਾਣਾਂ ਵਿੱਚ ਕਿਰਪਾਨ ਦੀ ਇਜਾਜ਼ਤ ਹੈ, ਤਾਂ ਭਰਤੀ ਪ੍ਰੀਖਿਆ ਵਿੱਚ ਅਜਿਹੀ ਰੋਕ ਕਿਉਂ?


ਜਸਪਾਲ ਗਿੱਲ, ਜੋ ਸਾਲ 2024 ਵਿੱਚ ਕੈਨੇਡਾ ਦਾ ਸਥਾਈ ਨਿਵਾਸੀ ਬਣਿਆ ਸੀ, ਹੁਣ ਇਸ ਮਾਮਲੇ ਨੂੰ ਕਾਨੂੰਨੀ ਤੌਰ 'ਤੇ ਲੜਨ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਨੇ 'ਸੂਚਨਾ ਦੀ ਆਜ਼ਾਦੀ' (Freedom of Information) ਐਕਟ ਤਹਿਤ ਪੁਲਿਸ ਵਿਭਾਗ ਦੀਆਂ ਨੀਤੀਆਂ ਦਾ ਵੇਰਵਾ ਮੰਗਿਆ ਹੈ ਅਤੇ ਮੈਨੀਟੋਬਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਦਾ ਫੈਸਲਾ ਕੀਤਾ ਹੈ।


ਦੂਜੇ ਪਾਸੇ, ਵਿਨੀਪੈਗ ਪੁਲਿਸ ਸੇਵਾ ਨੇ ਦਾਅਵਾ ਕੀਤਾ ਹੈ ਕਿ ਉਹ ਵੱਖ-ਵੱਖ ਧਾਰਮਿਕ ਪਿਛੋਕੜ ਵਾਲੇ ਉਮੀਦਵਾਰਾਂ ਦਾ ਸਵਾਗਤ ਕਰਦੇ ਹਨ। ਉਨ੍ਹਾਂ ਅਨੁਸਾਰ, ਸਿੱਖ ਉਮੀਦਵਾਰਾਂ ਲਈ ਕਿਰਪਾਨਾਂ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਦੇ ਅਸਥਾਈ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ, ਜਸਪਾਲ ਸਿੰਘ ਨੇ ਇਸ ਨੂੰ ਵਿਤਕਰਾ ਦੱਸਦਿਆਂ ਕਿਹਾ ਕਿ ਕਿਸੇ ਸਿੱਖ ਨੂੰ ਉਸ ਦੇ ਧਾਰਮਿਕ ਚਿੰਨ੍ਹ ਤੋਂ ਅਲੱਗ ਕਰਨਾ ਉਸ ਦੀ ਆਸਥਾ ਨਾਲ ਖਿਲਵਾੜ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.