ਤਾਜਾ ਖਬਰਾਂ
ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ OFTEC ਪੰਜਾਬ, ਬਟਾਲਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੱਛਮੀ ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਨੇੜੇ ਵਿਦੇਸ਼ੀ ਅਧਾਰਤ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਭੂਟਾਨ ਭੱਜਣ ਦੀ ਫਿਰਾਕ ਵਿੱਚ ਸਨ, ਪਰ ਸੁਰੱਖਿਆ ਏਜੰਸੀਆਂ ਨੇ ਸਮੇਂ ਸਿਰ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਕਾਬੂ ਕਰ ਲਿਆ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਬਟਾਲਾ ਦੇ ਪਿੰਡ ਭੋਮਾ ਵਿੱਚ ਹੋਏ ਚਰਚਿਤ ਦੋਹਰੇ ਕਤਲ ਮਾਮਲੇ ਵਿੱਚ ਸ਼ਾਮਲ ਸਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਮੁਲਜ਼ਮ ਵਿਦੇਸ਼ ਵਿੱਚ ਬੈਠੇ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਅਤੇ ਉਸਦੇ ਹੁਕਮਾਂ ਅਨੁਸਾਰ ਯੋਜਨਾਬੱਧ ਢੰਗ ਨਾਲ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਪੰਜਾਬ ਪੁਲਿਸ ਨੇ ਕਿਹਾ ਕਿ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
Get all latest content delivered to your email a few times a month.