IMG-LOGO
ਹੋਮ ਪੰਜਾਬ: 17 ਮਾਰਚ ਨੂੰ ਲੁਧਿਆਣਾ ’ਚ ਵਾਰਿਸ ਪੰਜਾਬ ਦੇ ਵੱਲੋਂ ਮੋਟਰਸਾਈਕਲ...

17 ਮਾਰਚ ਨੂੰ ਲੁਧਿਆਣਾ ’ਚ ਵਾਰਿਸ ਪੰਜਾਬ ਦੇ ਵੱਲੋਂ ਮੋਟਰਸਾਈਕਲ ਰੋਸ ਮਾਰਚ, ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਉਠਾਈ ਮੰਗ

Admin User - May 14, 2026 05:34 PM
IMG

ਲੁਧਿਆਣਾ ਦੇ ਸਮਰਾਲਾ ਚੌਂਕ ਨੇੜੇ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਕੀਤੀ ਗਈ ਪੱਤਰਕਾਰ ਵਾਰਤਾ ਦੌਰਾਨ ਪਾਰਟੀ ਆਗੂ ਜਸਕਰਨ ਸਿੰਘ ਕਾਹਨਵਾਲਾ ਅਤੇ ਪਿਰਥੀਪਾਲ ਸਿੰਘ ਬਟਾਲਾ ਉਰਫ਼ ਹਨੀ ਸਿੰਗਲਾ ਨੇ 17 ਮਾਰਚ ਨੂੰ ਮੋਟਰਸਾਈਕਲ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ। ਆਗੂਆਂ ਨੇ ਕਿਹਾ ਕਿ ਇਹ ਰੋਸ ਮਾਰਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ’ਤੇ ਦਰਜ ਕੇਸਾਂ ਨੂੰ ਰੱਦ ਕਰਵਾਉਣ ਅਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਲਈ ਕੀਤਾ ਜਾ ਰਿਹਾ ਹੈ।

ਜਸਕਰਨ ਸਿੰਘ ਕਾਹਨਵਾਲਾ ਨੇ ਦੋਸ਼ ਲਗਾਇਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਮਾਮਲੇ ਬੇਬੁਨਿਆਦ ਹਨ ਅਤੇ ਸਰਕਾਰ ਵੱਲੋਂ ਜਾਣਬੁੱਝ ਕੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਾਰਿਸ ਪੰਜਾਬ ਦੇ ਪਾਰਟੀ ਕਿਸਾਨੀ ਮਸਲਿਆਂ, ਪੰਜਾਬ ਦੇ ਪਾਣੀਆਂ ਅਤੇ ਸੂਬੇ ਵਿੱਚ ਵਧ ਰਹੀਆਂ ਸਮਾਜਿਕ ਤੇ ਕਾਨੂੰਨੀ ਚੁਣੌਤੀਆਂ ਨੂੰ ਲੈ ਕੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ।

ਪਾਰਟੀ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਵਿੱਚ ਫੈਲ ਰਹੀਆਂ ਕੁਰੀਤੀਆਂ ਨੂੰ ਖਤਮ ਕਰਨ ਲਈ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਵਾਰਿਸ ਪੰਜਾਬ ਦੇ ਪਾਰਟੀ ਦਾ ਸਾਥ ਦਿੱਤਾ ਜਾਵੇ। ਪਿਰਥੀਪਾਲ ਸਿੰਘ ਬਟਾਲਾ ਉਰਫ਼ ਹਨੀ ਸਿੰਗਲਾ ਨੇ ਕਿਹਾ ਕਿ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾਇਆ ਜਾ ਸਕੇ।

ਆਗੂਆਂ ਨੇ ਦਾਅਵਾ ਕੀਤਾ ਕਿ 17 ਮਾਰਚ ਨੂੰ ਹੋਣ ਵਾਲੇ ਮੋਟਰਸਾਈਕਲ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਸਮਰਥਕ ਸ਼ਾਮਲ ਹੋਣਗੇ, ਜਿਸ ਨਾਲ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਇੱਕ ਵੱਡਾ ਸੰਦੇਸ਼ ਦਿੱਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.