IMG-LOGO
ਹੋਮ ਪੰਜਾਬ, ਰਾਸ਼ਟਰੀ, ਜਲੰਧਰ BSF ਕੈਂਪ ਧਮਾਕਾ ਮਾਮਲੇ ’ਚ ਪੁਲਿਸ ਦੀ ਵੱਡੀ ਕਾਮਯਾਬੀ,...

ਜਲੰਧਰ BSF ਕੈਂਪ ਧਮਾਕਾ ਮਾਮਲੇ ’ਚ ਪੁਲਿਸ ਦੀ ਵੱਡੀ ਕਾਮਯਾਬੀ, ਜ਼ੀਰਕਪੁਰ ਤੋਂ ਟੈਕਸੀ ਡਰਾਈਵਰ ਗ੍ਰਿਫਤਾਰ

Admin User - May 14, 2026 07:27 PM
IMG

ਜਲੰਧਰ ਵਿੱਚ ਬੀਐਸਐਫ ਪੰਜਾਬ ਫਰੰਟੀਅਰ ਹੈੱਡਕੁਆਰਟਰ ਦੇ ਬਾਹਰ ਹੋਏ ਆਈਈਡੀ ਧਮਾਕੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਹੋਰ ਅਹਿਮ ਸਫਲਤਾ ਹਾਸਲ ਕੀਤੀ ਹੈ। ਜਾਂਚ ਦੌਰਾਨ ਪੁਲਿਸ ਨੇ ਜ਼ੀਰਕਪੁਰ ਤੋਂ ਇੱਕ ਟੈਕਸੀ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਉਮਾਰਦੀਨ ਵਜੋਂ ਹੋਈ ਹੈ। ਪੁਲਿਸ ਦੇ ਮੁਤਾਬਿਕ ਮੁਲਜ਼ਮ ਨੇ ਧਮਾਕੇ ਵਿੱਚ ਵਰਤੀ ਗਈ ਆਈਈਡੀ ਨੂੰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਹ ਕਾਫੀ ਸਮੇਂ ਤੋਂ ਜ਼ੀਰਕਪੁਰ ਨੇੜਲੇ ਇੱਕ ਪਿੰਡ ਵਿੱਚ ਰਹਿ ਰਿਹਾ ਸੀ।

ਇਸ ਤੋਂ ਪਹਿਲਾਂ ਪੁਲਿਸ ਨੇ ਮੁੱਖ ਮੁਲਜ਼ਮ ਅਨਿਲ ਸ਼ਰਮਾ ਨੂੰ ਵੀ ਕਾਬੂ ਕੀਤਾ ਸੀ, ਜੋ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਇੱਕ ਹੋਰ ਸ਼ੱਕੀ ਵਿਅਕਤੀ ਨੂੰ ਵੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਧਮਾਕੇ ਪਿੱਛੇ ਦੀ ਸਾਜ਼ਿਸ਼, ਵਰਤੇ ਗਏ ਨੈੱਟਵਰਕ ਅਤੇ ਹੋਰ ਸੰਭਾਵਿਤ ਕੜੀਆਂ ਨੂੰ ਖੰਗਾਲਣ ਵਿੱਚ ਜੁਟੀਆਂ ਹੋਈਆਂ ਹਨ। ਹੁਣ ਤੱਕ ਇਸ ਮਾਮਲੇ ਵਿੱਚ 17 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ 5 ਮਈ ਦੀ ਰਾਤ ਕਰੀਬ 8 ਵਜੇ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਖੜ੍ਹੀ ਇੱਕ ਸਕੂਟਰੀ ਵਿੱਚ ਜ਼ੋਰਦਾਰ ਧਮਾਕਾ ਹੋਇਆ ਸੀ। ਧਮਾਕੇ ਕਾਰਨ ਸਕੂਟਰੀ ਪੂਰੀ ਤਰ੍ਹਾਂ ਤਬਾਹ ਹੋ ਗਈ, ਜਦਕਿ ਨੇੜਲੇ ਟ੍ਰੈਫਿਕ ਸਿਗਨਲ ਅਤੇ ਕੁਝ ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਮੌਕੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ, ਜਿਸ ਵਿੱਚ ਧਮਾਕੇ ਤੋਂ ਬਾਅਦ ਲੋਕ ਜਾਨ ਬਚਾਉਣ ਲਈ ਦੌੜਦੇ ਨਜ਼ਰ ਆਏ। ਪੁਲਿਸ ਅਨੁਸਾਰ ਧਮਾਕੇ ਵਿੱਚ ਵਰਤੀ ਗਈ ਸਕੂਟਰੀ ਗੁਰਪ੍ਰੀਤ ਸਿੰਘ ਨਾਮਕ ਡਿਲੀਵਰੀ ਡਰਾਈਵਰ ਦੀ ਸੀ, ਜੋ ਜਾਂਚ ਵਿੱਚ ਸਹਿਯੋਗ ਕਰ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.