IMG-LOGO
ਹੋਮ ਪੰਜਾਬ: ਅੰਮ੍ਰਿਤਪਾਲ ਸਿੰਘ ਦੇ ਕੇਸ ‘ਚ ਅੰਮ੍ਰਿਤਸਰ ਅਦਾਲਤ ਦਾ ਅਹਿਮ ਫੈਸਲਾ,...

ਅੰਮ੍ਰਿਤਪਾਲ ਸਿੰਘ ਦੇ ਕੇਸ ‘ਚ ਅੰਮ੍ਰਿਤਸਰ ਅਦਾਲਤ ਦਾ ਅਹਿਮ ਫੈਸਲਾ, ਕੁਝ ਧਾਰਾਵਾਂ ਰੱਦ; ਬਾਕੀ ਦੋਸ਼ਾਂ ‘ਤੇ ਸੁਣਵਾਈ ਜਾਰੀ

Admin User - May 14, 2026 08:06 PM
IMG

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਇੱਕ ਅਹਿਮ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸੁਣਵਾਈ ਦੌਰਾਨ ਬਚਾਅ ਪੱਖ ਵੱਲੋਂ ਪੇਸ਼ ਕੀਤੀਆਂ ਦਲੀਲਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਸਿੰਘ ਵਿਰੁੱਧ ਲਗਾਈਆਂ ਕੁਝ ਧਾਰਾਵਾਂ ਨੂੰ ਖਾਰਜ ਕਰ ਦਿੱਤਾ, ਜਦਕਿ ਹੋਰ ਗੰਭੀਰ ਦੋਸ਼ਾਂ 'ਤੇ ਕੇਸ ਦੀ ਕਾਰਵਾਈ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਬਚਾਅ ਪੱਖ ਦੇ ਵਕੀਲ ਐਡਵੋਕੇਟ Rituraj Singh Sandhu ਨੇ ਅਦਾਲਤ ਵਿੱਚ ਡਿਸਚਾਰਜ ਪਟੀਸ਼ਨ 'ਤੇ ਵਿਸਥਾਰ ਨਾਲ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਤੇ ਲਗਾਏ ਕਈ ਦੋਸ਼ ਤੱਥਾਂ ਅਤੇ ਕਾਨੂੰਨੀ ਆਧਾਰਾਂ ਨਾਲ ਮੇਲ ਨਹੀਂ ਖਾਂਦੇ। ਵਕੀਲ ਨੇ ਵੱਖ-ਵੱਖ ਕਾਨੂੰਨੀ ਨੁਕਤਿਆਂ ਅਤੇ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਦਲੀਲ ਦਿੱਤੀ ਕਿ ਕਈ ਧਾਰਾਵਾਂ ਬੇਬੁਨਿਆਦ ਤਰੀਕੇ ਨਾਲ ਜੋੜੀਆਂ ਗਈਆਂ ਹਨ।

ਅਦਾਲਤ ਵੱਲੋਂ ਕੁਝ ਧਾਰਾਵਾਂ ਰੱਦ ਕੀਤੇ ਜਾਣ ਨੂੰ ਬਚਾਅ ਪੱਖ ਨੇ ਅੰਸ਼ਕ ਸਫਲਤਾ ਕਰਾਰ ਦਿੱਤਾ ਹੈ। ਹਾਲਾਂਕਿ ਐਡਵੋਕੇਟ ਸੰਧੂ ਨੇ ਕਿਹਾ ਕਿ ਉਹ ਫੈਸਲੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹਨ ਅਤੇ ਜਿਨ੍ਹਾਂ ਧਾਰਾਵਾਂ ਨੂੰ ਬਰਕਰਾਰ ਰੱਖਿਆ ਗਿਆ ਹੈ, ਉਨ੍ਹਾਂ ਨੂੰ ਚੁਣੌਤੀ ਦੇਣ ਲਈ ਜਲਦ ਹੀ ਹਾਈ ਕੋਰਟ ਦਾ ਰੁਖ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਵੱਕਿਲ ਖਿਲਾਫ ਲਗਾਏ ਗਏ ਬਹੁਤ ਸਾਰੇ ਦੋਸ਼ ਸਬੂਤਾਂ ਦੀ ਕਸੌਟੀ 'ਤੇ ਖਰੇ ਨਹੀਂ ਉਤਰਣਗੇ।

ਬਚਾਅ ਪੱਖ ਦਾ ਕਹਿਣਾ ਹੈ ਕਿ ਕੇਸ ਵਿੱਚ ਸ਼ਾਮਲ ਕਈ ਦੋਸ਼ ਸਿਰਫ ਅਨੁਮਾਨਾਂ ਅਤੇ ਬਿਆਨਾਂ 'ਤੇ ਆਧਾਰਿਤ ਹਨ, ਜਿਨ੍ਹਾਂ ਨੂੰ ਅਦਾਲਤ ਵਿੱਚ ਸਬੂਤਾਂ ਅਤੇ ਗਵਾਹਾਂ ਰਾਹੀਂ ਚੁਣੌਤੀ ਦਿੱਤੀ ਜਾਵੇਗੀ। ਵਕੀਲਾਂ ਦੀ ਟੀਮ ਹੁਣ ਅਗਲੀ ਸੁਣਵਾਈ ਲਈ ਰਣਨੀਤੀ ਤਿਆਰ ਕਰ ਰਹੀ ਹੈ।

ਜਾਣਕਾਰੀ ਅਨੁਸਾਰ, ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਅਗਲੀ ਸੁਣਵਾਈ 16 ਮਈ ਨੂੰ ਹੋਵੇਗੀ। ਅਗਲੇ ਪੜਾਅ ਵਿੱਚ ਅਦਾਲਤ ਅੱਗੇ ਦਸਤਾਵੇਜ਼ੀ ਸਬੂਤ ਅਤੇ ਗਵਾਹ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ 'ਤੇ ਸਿਆਸੀ ਅਤੇ ਕਾਨੂੰਨੀ ਹਲਕਿਆਂ ਦੀ ਨਜ਼ਰ ਬਣੀ ਹੋਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.