IMG-LOGO
ਹੋਮ ਪੰਜਾਬ, ਰਾਸ਼ਟਰੀ, ਵੱਡੀ ਖਬਰ:-ਕੇਜਰੀਵਾਲ ਨੂੰ ਵੱਡੀ ਰਾਹਤ- ਹਾਈ ਕੋਰਟ ਦੀ ਜੱਜ ਸਵਰਨ...

ਵੱਡੀ ਖਬਰ:-ਕੇਜਰੀਵਾਲ ਨੂੰ ਵੱਡੀ ਰਾਹਤ- ਹਾਈ ਕੋਰਟ ਦੀ ਜੱਜ ਸਵਰਨ ਕਾਂਤਾ ਸ਼ਰਮਾ ਨੇ ਕੇਜਰੀਵਾਲ ਦੇ ਕੇਸ ਚੋਂ ਆਪਣੇ ਆਪ ਨੂੰ ਹਟਾਇਆ

Admin User - May 14, 2026 08:36 PM
IMG

ਦਿੱਲੀ ਹਾਈ ਕੋਰਟ ਵਿੱਚ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਵੀਰਵਾਰ ਨੂੰ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰਨ ਦਾ ਫੈਸਲਾ ਸੁਣਾਇਆ। ਉਨ੍ਹਾਂ ਕਿਹਾ ਕਿ ਕਿਉਂਕਿ ਉਹ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਅਤੇ ਹੋਰ ‘ਆਪ’ ਆਗੂਆਂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰ ਚੁੱਕੀਆਂ ਹਨ, ਇਸ ਲਈ ਨਿਆਂਕ ਪੱਖਪਾਤ ਤੋਂ ਬਚਣ ਲਈ ਉਹ ਇਸ ਕੇਸ ਦੀ ਅਗਲੀ ਸੁਣਵਾਈ ਨਹੀਂ ਕਰ ਸਕਦੀਆਂ।

ਜਸਟਿਸ ਸ਼ਰਮਾ ਨੇ ਅਦਾਲਤ ਵਿੱਚ ਕਿਹਾ ਕਿ ਜਿਸ ਜੱਜ ਵੱਲੋਂ ਮਾਣਹਾਨੀ ਦੀ ਕਾਰਵਾਈ ਚਲਾਈ ਜਾ ਰਹੀ ਹੋਵੇ, ਉਹੀ ਜੱਜ ਮੁੱਖ ਮਾਮਲੇ ਦੀ ਸੁਣਵਾਈ ਕਰਨਾ ਉਚਿਤ ਨਹੀਂ ਮੰਨਿਆ ਜਾਂਦਾ। ਇਸ ਲਈ ਨਿਆਂ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਕਾਇਮ ਰੱਖਣ ਲਈ ਉਹ ਇਸ ਕੇਸ ਤੋਂ ਆਪਣੇ ਆਪ ਨੂੰ ਅਲੱਗ ਕਰ ਰਹੀਆਂ ਹਨ। ਹੁਣ ਇਹ ਮਾਮਲਾ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਹੁਕਮਾਂ ਤਹਿਤ ਕਿਸੇ ਹੋਰ ਬੈਂਚ ਕੋਲ ਭੇਜਿਆ ਜਾਵੇਗਾ।

ਇਸ ਫੈਸਲੇ ਤੋਂ ਬਾਅਦ ਕੇਜਰੀਵਾਲ ਪੱਖ ਨੂੰ ਅਸਥਾਈ ਤੌਰ ‘ਤੇ ਵੱਡੀ ਰਾਹਤ ਮਿਲੀ ਮੰਨੀ ਜਾ ਰਹੀ ਹੈ, ਜਦਕਿ ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਅਗਲੀ ਸੁਣਵਾਈ ਲਈ ਕਿਹੜੀ ਬੈਂਚ ਨਿਯੁਕਤ ਕੀਤੀ ਜਾਂਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.