IMG-LOGO
ਹੋਮ ਪੰਜਾਬ: ਵਿਜੀਲੈਂਸ ਦਫ਼ਤਰ ਰਿਸ਼ਵਤਖੋਰੀ ਮਾਮਲਾ : ਅਦਾਲਤ ਵੱਲੋਂ ਦਲਾਲ ਪਿਓ-ਪੁੱਤ ਨੂੰ...

ਵਿਜੀਲੈਂਸ ਦਫ਼ਤਰ ਰਿਸ਼ਵਤਖੋਰੀ ਮਾਮਲਾ : ਅਦਾਲਤ ਵੱਲੋਂ ਦਲਾਲ ਪਿਓ-ਪੁੱਤ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਦੋਵਾਂ ਨੇ ਆਪਣੇ ਆਪ ਨੂੰ ਬੇਗੁਨਾਹ ਦਿੱਤਾ ਕਰਾਰ

Admin User - May 15, 2026 05:54 PM
IMG

ਪੰਜਾਬ ਵਿਜੀਲੈਂਸ ਵਿਭਾਗ ਨਾਲ ਜੁੜੇ ਚਰਚਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਚੋਲੀਏ ਪਿਓ-ਪੁੱਤਰ ਰਾਘਵ ਗੋਇਲ ਅਤੇ ਵਿਕਾਸ ਗੋਇਲ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦੋਵਾਂ ਨੂੰ ਤਿੰਨ ਦਿਨਾਂ ਦੇ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਅਦਾਲਤੀ ਕਾਰਵਾਈ ਤੋਂ ਬਾਅਦ ਜਦੋਂ ਦੋਵੇਂ ਮੁਲਜ਼ਮ ਬਾਹਰ ਆਏ ਤਾਂ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਆਪ ਨੂੰ ਬੇਕਸੂਰ ਦੱਸਿਆ। ਰਾਘਵ ਗੋਇਲ ਨੇ ਕਿਹਾ ਕਿ ਉਨ੍ਹਾਂ ਨੂੰ ਰਾਜਨੀਤਿਕ ਰੰਜਿਸ਼ ਤਹਿਤ ਇਸ ਮਾਮਲੇ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਹ ਕਿਸੇ ਵੀ ਡੀਜੀਪੀ ਵਿਜੀਲੈਂਸ ਅਧਿਕਾਰੀ ਨਾਲ ਕੋਈ ਸਬੰਧ ਨਹੀਂ ਰੱਖਦੇ।

ਜ਼ਿਕਰਯੋਗ ਹੈ ਕਿ ਸੀਬੀਆਈ ਨੇ 12 ਮਈ ਨੂੰ ਪੰਜਾਬ ਵਿਜੀਲੈਂਸ ਦਫਤਰ ਨਾਲ ਜੁੜੇ ਇੱਕ ਵੱਡੇ ਰਿਸ਼ਵਤਕਾਂਡ ਦਾ ਪਰਦਾਫਾਸ਼ ਕੀਤਾ ਸੀ। ਜਾਂਚ ਏਜੰਸੀ ਮੁਤਾਬਕ ਇਸ ਕੇਸ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਵਿਕਾਸ ਗੋਇਲ, ਉਸਦਾ ਪੁੱਤਰ ਰਾਘਵ ਗੋਇਲ ਅਤੇ ਅੰਕਿਤ ਵਧਵਾ ਸ਼ਾਮਲ ਹਨ। ਇਸੇ ਮਾਮਲੇ ਵਿੱਚ ਇੱਕ ਸੀਨੀਅਰ ਵਿਜੀਲੈਂਸ ਅਧਿਕਾਰੀ ਦਾ ਰੀਡਰ ਓਪੀ ਰਾਣਾ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ।

ਸੀਬੀਆਈ ਦੇ ਅਨੁਸਾਰ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਗੋਇਲ ਪਿਓ-ਪੁੱਤ ਨੇ ਉਸਦੇ ਖਿਲਾਫ ਵਿਜੀਲੈਂਸ ਵਿਭਾਗ ਵਿੱਚ ਚੱਲ ਰਹੀ ਸ਼ਿਕਾਇਤ ਨੂੰ ਰਫਾ-ਦਫਾ ਕਰਵਾਉਣ ਦੇ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਦਾਅਵਾ ਕੀਤਾ ਗਿਆ ਕਿ ਇਹ ਰਕਮ ਡਾਇਰੈਕਟਰ ਜਨਰਲ (ਵਿਜੀਲੈਂਸ) ਦੇ ਦਫਤਰ ਵਿੱਚ ਮਾਮਲਾ ਖਤਮ ਕਰਵਾਉਣ ਲਈ ਮੰਗੀ ਗਈ ਸੀ।

ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਪਹਿਲਾਂ ਦੋਵਾਂ ਮੁਲਜ਼ਮਾਂ ਦਾ ਤਿੰਨ ਦਿਨ ਦਾ ਰਿਮਾਂਡ ਲਿਆ ਸੀ ਤਾਂ ਜੋ ਰਿਸ਼ਵਤ ਨੈੱਟਵਰਕ ਅਤੇ ਹੋਰ ਸੰਬੰਧਿਤ ਲੋਕਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਦੋਵਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.