IMG-LOGO
ਹੋਮ ਪੰਜਾਬ: ਹੁਸ਼ਿਆਰਪੁਰ ‘ਚ ਦਰਦਨਾਕ ਘਟਨਾ: 250 ਫੁੱਟ ਡੂੰਘੇ ਬੋਰਵੈੱਲ ‘ਚ ਫਸਿਆ...

ਹੁਸ਼ਿਆਰਪੁਰ ‘ਚ ਦਰਦਨਾਕ ਘਟਨਾ: 250 ਫੁੱਟ ਡੂੰਘੇ ਬੋਰਵੈੱਲ ‘ਚ ਫਸਿਆ ਨਿੱਕਾ ਬੱਚਾ, ਬਚਾਅ ਟੀਮਾਂ ਵੱਲੋਂ ਰੈਸਕਿਊ ਅਪਰੇਸ਼ਨ ਜਾਰੀ

Admin User - May 15, 2026 08:00 PM
IMG

ਹੁਸ਼ਿਆਰਪੁਰ ਦੇ ਦਸੂਹਾ ਮੁੱਖ ਮਾਰਗ ਨੇੜੇ ਪੈਂਦੇ ਪਿੰਡ ਚੱਕ ਸਮਾਣਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਖੇਡਦੇ ਸਮੇਂ ਇੱਕ ਮਾਸੂਮ ਬੱਚਾ ਖੁੱਲ੍ਹੇ ਬੋਰਵੈੱਲ ਵਿੱਚ ਡਿੱਗ ਗਿਆ। ਇਸ ਹਾਦਸੇ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਚਿੰਤਾ ਅਤੇ ਘਬਰਾਹਟ ਦਾ ਮਾਹੌਲ ਬਣ ਗਿਆ ਹੈ। ਜਿਵੇਂ ਹੀ ਲੋਕਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ ਅਤੇ ਬੱਚੇ ਨੂੰ ਬਚਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ।

ਮਿਲੀ ਜਾਣਕਾਰੀ ਅਨੁਸਾਰ ਬੋਰਵੈੱਲ ਦੀ ਡੂੰਘਾਈ ਕਰੀਬ 200 ਤੋਂ 250 ਫੁੱਟ ਦੱਸੀ ਜਾ ਰਹੀ ਹੈ, ਜਦਕਿ ਮਾਸੂਮ ਬੱਚਾ ਲਗਭਗ 30 ਫੁੱਟ ਹੇਠਾਂ ਜਾ ਕੇ ਫਸਿਆ ਹੋਇਆ ਹੈ। ਬੱਚੇ ਦੀ ਹਿੰਮਤ ਬਣਾਈ ਰੱਖਣ ਲਈ ਉਸ ਦੀ ਦਾਦੀ ਲਗਾਤਾਰ ਬੋਰਵੈੱਲ ਕੋਲ ਬੈਠ ਕੇ ਉਸ ਨਾਲ ਗੱਲਾਂ ਕਰ ਰਹੀ ਹੈ, ਤਾਂ ਜੋ ਬੱਚਾ ਘਬਰਾਏ ਨਾ ਅਤੇ ਉਸ ਨੂੰ ਇਹ ਅਹਿਸਾਸ ਹੋਵੇ ਕਿ ਉਸ ਦੇ ਆਪਣੇ ਨੇੜੇ ਮੌਜੂਦ ਹਨ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ, ਫਾਇਰ ਬ੍ਰਿਗੇਡ ਅਤੇ ਰੈਸਕਿਊ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਟੀਮਾਂ ਵੱਲੋਂ ਆਧੁਨਿਕ ਮਸ਼ੀਨਾਂ ਅਤੇ ਸਾਜ਼ੋ-ਸਾਮਾਨ ਦੀ ਮਦਦ ਨਾਲ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਜੰਗੀ ਪੱਧਰ ‘ਤੇ ਰੈਸਕਿਊ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਬੋਰਵੈੱਲ ਦੇ ਅੰਦਰ ਕੈਮਰੇ ਅਤੇ ਹੋਰ ਤਕਨੀਕੀ ਸਾਧਨਾਂ ਰਾਹੀਂ ਬੱਚੇ ਦੀ ਹਾਲਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪੂਰਾ ਇਲਾਕਾ ਦੁਆਵਾਂ ਕਰ ਰਿਹਾ ਹੈ ਕਿ ਮਾਸੂਮ ਨੂੰ ਜਲਦ ਤੋਂ ਜਲਦ ਸੁਰੱਖਿਅਤ ਬਚਾ ਲਿਆ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.