IMG-LOGO
ਹੋਮ ਪੰਜਾਬ: ਗੁਰਦਾਸਪੁਰ ਪੁਲਿਸ ਦੀ ਵੱਡੀ ਕਾਮਯਾਬੀ: ਡਕੈਤੀ ਦੀ ਯੋਜਨਾ ਬਣਾ ਰਹੇ...

ਗੁਰਦਾਸਪੁਰ ਪੁਲਿਸ ਦੀ ਵੱਡੀ ਕਾਮਯਾਬੀ: ਡਕੈਤੀ ਦੀ ਯੋਜਨਾ ਬਣਾ ਰਹੇ 6 ਬਦਮਾਸ਼ ਹਥਿਆਰਾਂ ਸਮੇਤ ਕਾਬੂ

Admin User - May 15, 2026 09:20 PM
IMG

ਗੁਰਦਾਸਪੁਰ ਪੁਲਿਸ ਨੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਡਕੈਤੀ ਦੀ ਯੋਜਨਾ ਤਿਆਰ ਕਰ ਰਹੇ 6 ਖ਼ਤਰਨਾਕ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਨਜਾਇਜ਼ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਹੋਰ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦਾ ਪਿਛੋਕੜ ਅਪਰਾਧਿਕ ਦੱਸਿਆ ਜਾ ਰਿਹਾ ਹੈ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਗੰਭੀਰ ਕੇਸ ਦਰਜ ਹਨ।

ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਕੁਝ ਸ਼ੱਕੀ ਨੌਜਵਾਨ ਪਿੰਡ ਕੌਂਟਾ ਦੇ ਸ਼ਮਸ਼ਾਨਘਾਟ ਨੇੜੇ ਇੱਕ ਕਾਰ ਵਿੱਚ ਇਕੱਠੇ ਹੋ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹਨ। ਸੂਚਨਾ ਮਿਲਦੇ ਹੀ ਥਾਣਾ ਦੀਨਾਨਗਰ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਮੌਕੇ ਤੋਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਵੱਲੋਂ ਜਦੋਂ ਮੁਲਜ਼ਮਾਂ ਦੀ ਵਰਨਾ ਕਾਰ ਨੰਬਰ PB 18 P 1700 ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਇੱਕ .30 ਬੋਰ ਦਾ ਨਜਾਇਜ਼ ਪਿਸਤੌਲ, ਮੈਗਜ਼ੀਨ, 4 ਜ਼ਿੰਦਾ ਕਾਰਤੂਸ, ਇੱਕ ਬੇਸਬਾਲ ਬੈਟ, ਇੱਕ ਕਿਰਪਾਨ ਅਤੇ ਇੱਕ ਦਾਤਰ ਬਰਾਮਦ ਹੋਏ। ਪੁਲਿਸ ਮੁਤਾਬਕ ਇਹ ਸਾਰੇ ਹਥਿਆਰ ਕਿਸੇ ਵੱਡੀ ਲੁੱਟ ਜਾਂ ਡਕੈਤੀ ਦੌਰਾਨ ਵਰਤੇ ਜਾਣੇ ਸਨ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਫੜੇ ਗਏ ਬਦਮਾਸ਼ ਲੁੱਟ-ਖੋਹ, ਅਸਲਾ ਐਕਟ ਅਤੇ ਆਬਕਾਰੀ ਐਕਟ ਵਰਗੇ ਮਾਮਲਿਆਂ ਵਿੱਚ ਪਹਿਲਾਂ ਵੀ ਸ਼ਾਮਲ ਰਹੇ ਹਨ ਅਤੇ ਹਾਲ ਹੀ ਵਿੱਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਸਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਇਨ੍ਹਾਂ ਨੇ ਅਪਰਾਧਿਕ ਗਤੀਵਿਧੀਆਂ ਨਹੀਂ ਛੱਡੀਆਂ ਅਤੇ ਮੁੜ ਵੱਡੀ ਵਾਰਦਾਤ ਦੀ ਤਿਆਰੀ ਵਿੱਚ ਜੁਟੇ ਹੋਏ ਸਨ।

ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ। ਇਸ ਮੌਕੇ ਡੀ.ਐਸ.ਪੀ. ਦੀਨਾਨਗਰ ਰਾਜਿੰਦਰ ਸਿੰਘ ਮਿਨਹਾਸ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.