IMG-LOGO
ਹੋਮ ਪੰਜਾਬ: ਮਾਨ ਸਰਕਾਰ ਦਾ ਵੱਡਾ ਕਦਮ: ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ...

ਮਾਨ ਸਰਕਾਰ ਦਾ ਵੱਡਾ ਕਦਮ: ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਨਵਾਂ ਬੈਚ ਅੱਜ ਟ੍ਰੇਨਿੰਗ ਲਈ ਫਿਨਲੈਂਡ ਹੋਵੇਗਾ ਰਵਾਨਾ

Admin User - May 16, 2026 10:10 AM
IMG

ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਅਤੇ ਸਰਵੋਤਮ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਇੱਕ ਹੋਰ ਨਵੇਂ ਬੈਚ ਨੂੰ ਅੰਤਰਰਾਸ਼ਟਰੀ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਕਰਨਗੇ।


ਮੁੱਖ ਮੰਤਰੀ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (MGSIPA) ਤੋਂ ਅਧਿਆਪਕਾਂ ਦੇ ਇਸ ਵਿਸ਼ੇਸ਼ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।


ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਇਹ ਅਧਿਆਪਕ ਫਿਨਲੈਂਡ ਦੀਆਂ ਆਧੁਨਿਕ ਅਧਿਆਪਨ ਤਕਨੀਕਾਂ, ਸਕੂਲੀ ਪ੍ਰਬੰਧਨ ਅਤੇ ਨਵੀਨਤਮ ਸਿੱਖਿਆ ਮਾਡਲ ਦੀ ਸਿਖਲਾਈ ਲੈਣਗੇ। ਉੱਥੋਂ ਟ੍ਰੇਨਿੰਗ ਹਾਸਲ ਕਰਨ ਤੋਂ ਬਾਅਦ ਇਹ ਅਧਿਆਪਕ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਵੇਂ ਤਰੀਕਿਆਂ ਨਾਲ ਸਿੱਖਿਆ ਪ੍ਰਦਾਨ ਕਰਨਗੇ, ਤਾਂ ਜੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਸਿੱਖਿਆ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.