IMG-LOGO
ਹੋਮ ਪੰਜਾਬ: ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਵਲੋਂ ਪੈਟਰੋਲ ਤੇ ਡੀਜ਼ਲ...

ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਨਿਖੇਧੀ

Admin User - May 16, 2026 01:17 PM
IMG

ਚੰਡੀਗੜ : ਪ੍ਰਮੁੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਪੰਜਾਬ ਮੰਡੀ ਬੋਰਡ ਜਾਰੀ ਕੀਤੇ ਗਏ ਬਿਆਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਅੰਦਰ ਡੀਜ਼ਲ ਦੀਆਂ ਕੀਮਤਾਂ ਵਿੱਚ ਚਾਰ ਵਾਰ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਈ ਵਾਰ ਵਾਧਾ ਹੋਇਆ ਹੈ ਜਦਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਪਰ ਤੇਲ ਦੀਆਂ ਕੀਮਤਾਂ ਵਧੀਆਂ ਹਨ ਉਸ ਅਨੁਪਾਤ ਵਿੱਚ ਕੀਮਤਾਂ ਘਟਾਈਆਂ ਨਹੀਂ ਗਈਆਂ ਜੋ ਕਿ ਬਹੁਤ ਨਜ਼ਾਇਜ਼ ਅਤੇ ਲੋਕ ਞਿਰੋਧੀ ਹੈ।ਕਿਸਾਨਾਂ ਅਤੇ ਗਰੀਬ ਦੁਪਹੀਆ ਵਾਹਨ ਮਾਲਕਾਂ ਨੂੰ ਮਹਿੰਗਾਈ ਨੇ ਪਹਿਲਾਂ ਮੋਦੀ ਸਰਕਾਰ ਦੀ ਨੋਟਬੰਦੀ ਦੇ ਫੈਸਲੇ ਦੀ ਮਾਰ ਝੱਲਣੀ ਪਈ ਸੀ ਪੰਜਾਬ 'ਚ ਵੈਟ ਦੀ ਦਰ ਗਵਾਂਢੀ ਸੂਬਿਆਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੋਣ ਕਾਰਨ ਗਰੀਬ ਲੋਕਾਂ ਰੋਸ ਤਾਂ ਹੈ ਹੀ ਬਾਰਡਰ ਦੇ ਪੰਪ ਮਾਲਕਾਂ ਨੂੰ ਨੁਕਸਾਨ ਪਹੁੰਚਿਆਹੈ। ਇਸ ਲਈ ਪੈਟਰੋਲੀਅਮ ਪਦਾਰਥਾਂ ਦੀਆਂ 'ਚ ਕੀਤਾ ਗਿਆ ਵਾਧੇ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਆਮ ਲੋਕਾਂ ਦੀ ਪ੍ਰੇਸ਼ਾਨੀ ਘੱਟ ਹੋ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.