IMG-LOGO
ਹੋਮ ਪੰਜਾਬ: ਨੰਗਲ ਨਗਰ ਕੌਂਸਲ ਚੋਣਾਂ : ਅਕਾਲੀ ਦਲ ਨੇ ਭਰੀਆਂ ਨਾਮਜ਼ਦਗੀਆਂ,...

ਨੰਗਲ ਨਗਰ ਕੌਂਸਲ ਚੋਣਾਂ : ਅਕਾਲੀ ਦਲ ਨੇ ਭਰੀਆਂ ਨਾਮਜ਼ਦਗੀਆਂ, ਡਾ. ਚੀਮਾ ਨੇ ਸਰਕਾਰ ’ਤੇ ਲਗਾਏ ਧੱਕੇਸ਼ਾਹੀ ਦੇ ਦੋਸ਼

Admin User - May 16, 2026 03:47 PM
IMG

ਨੰਗਲ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਨਾਮਜ਼ਦਗੀਆਂ ਦਾਖਲ ਕਰਨ ਮੌਕੇ ਡਾ. ਚੀਮਾ ਨੇ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਚੋਣ ਪ੍ਰਕਿਰਿਆ ਵਿੱਚ ਮਿਲੀਭੁਗਤ ਕਰਕੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਰਕਾਰ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਦੀ ਬਜਾਏ ਪ੍ਰਸ਼ਾਸਨਿਕ ਦਬਾਅ ਅਤੇ ਧੱਕੇਸ਼ਾਹੀ ਰਾਹੀਂ ਚੋਣਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 11 ਤਰੀਕ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਅਤੇ ਕੇਵਲ ਦੋ ਦਿਨਾਂ ਵਿੱਚ ਹੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ, ਜਿਸ ਕਾਰਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਤਿਆਰੀ ਲਈ ਲੋੜੀਂਦਾ ਸਮਾਂ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਇੰਨੇ ਘੱਟ ਸਮੇਂ ਵਿੱਚ ਉਮੀਦਵਾਰਾਂ ਦੀ ਚੋਣ ਕਰਨਾ ਅਤੇ ਲੋੜੀਂਦੇ ਦਸਤਾਵੇਜ਼, ਖਾਸ ਕਰਕੇ ‘ਨੋ ਡਿਊਜ਼’ ਸਰਟੀਫਿਕੇਟ ਹਾਸਲ ਕਰਨਾ ਬਹੁਤ ਮੁਸ਼ਕਲ ਬਣ ਗਿਆ ਹੈ। ਡਾ. ਚੀਮਾ ਨੇ ਦੋਸ਼ ਲਗਾਇਆ ਕਿ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦਾ ਸਟਾਫ ਹੜਤਾਲ ’ਤੇ ਹੋਣ ਕਰਕੇ ਉਮੀਦਵਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਇਸ ਮਾਮਲੇ ਵਿੱਚ ਗੰਭੀਰ ਨਹੀਂ ਹੈ।

ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਘਿਰੀ ਹੋਈ ਹੈ ਅਤੇ ਹੁਣ ਆਪਣੇ ਵਿਧਾਇਕਾਂ ਨੂੰ ਇਕੱਠਾ ਰੱਖਣ ਲਈ ਚੋਣਾਂ ਵਿੱਚ ਗਲਤ ਤਰੀਕੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਲੋਕਤੰਤਰ ਦੀ ਰੱਖਿਆ ਦੀਆਂ ਗੱਲਾਂ ਕਰਣੀਆਂ ਹਨ, ਉਨ੍ਹਾਂ ਦੇ ਨੇਤਾਵਾਂ ਦੇ ਘਰਾਂ ਵਿੱਚੋਂ ਹੀ ਨੋਟਾਂ ਦੇ ਬੈਗ ਬਰਾਮਦ ਹੋ ਰਹੇ ਹਨ।

ਡਾ. ਚੀਮਾ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੰਗਲ ਵਿੱਚ ਸੱਤ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ। ਇਸ ਤੋਂ ਇਲਾਵਾ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਪਾਰਟੀ ਪੂਰੇ ਜ਼ੋਰ ਨਾਲ ਚੋਣ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਾਰਟੀ ਦੇ ਅਧਿਕਾਰਕ ਉਮੀਦਵਾਰ ਨਹੀਂ ਹਨ, ਉੱਥੇ ਸਾਫ਼ ਛਵੀ ਵਾਲੇ ਆਜ਼ਾਦ ਉਮੀਦਵਾਰਾਂ ਨੂੰ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ ਬਾਵਾ, ਸੰਦੀਪ ਕਲੋਤਾ ਸਮੇਤ ਕਈ ਸਥਾਨਕ ਆਗੂ ਅਤੇ ਵਰਕਰ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.