IMG-LOGO
ਹੋਮ ਪੰਜਾਬ: ਕਾਂਗਰਸ ਨੂੰ ਮਜੀਠਾ ‘ਚ ਵੱਡਾ ਸਿਆਸੀ ਝਟਕਾ, ਕਈ ਸੀਨੀਅਰ ਆਗੂ...

ਕਾਂਗਰਸ ਨੂੰ ਮਜੀਠਾ ‘ਚ ਵੱਡਾ ਸਿਆਸੀ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਮੇਤ ‘ਆਪ’ 'ਚ ਸ਼ਾਮਲ

Admin User - May 16, 2026 04:36 PM
IMG

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਨਵੀਂ ਹਲਚਲ ਦੇਖਣ ਨੂੰ ਮਿਲੀ ਜਦੋਂ ਮਜੀਠਾ ਇਲਾਕੇ ਨਾਲ ਸੰਬੰਧਿਤ ਕਾਂਗਰਸ ਦੇ ਕਈ ਪ੍ਰਭਾਵਸ਼ਾਲੀ ਆਗੂਆਂ ਨੇ ਆਮ ਆਦਮੀ ਪਾਰਟੀ (ਆਪ) ਦਾ ਦਾਮਨ ਥਾਮ ਲਿਆ। ਇਹ ਸਿਆਸੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਹੋਈ, ਜਿੱਥੇ ਉਨ੍ਹਾਂ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਜਾਣਕਾਰੀ ਅਨੁਸਾਰ, ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਤਰੱਕੀ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਮਜੀਠਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕਾਂਗਰਸ ਦੇ ਕਈ ਆਗੂਆਂ ਦੇ ‘ਆਪ’ ਵਿੱਚ ਜਾਣ ਨਾਲ ਇਲਾਕੇ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.