IMG-LOGO
ਹੋਮ ਪੰਜਾਬ: ਹੁਸ਼ਿਆਰਪੁਰ ਸਿਵਲ ਹਸਪਤਾਲ ’ਚ ਵਾਪਰੀ ਘਟਨਾ: ਕੈਦੀ ਵੱਲੋਂ ਪੁਲਿਸ ‘ਤੇ...

ਹੁਸ਼ਿਆਰਪੁਰ ਸਿਵਲ ਹਸਪਤਾਲ ’ਚ ਵਾਪਰੀ ਘਟਨਾ: ਕੈਦੀ ਵੱਲੋਂ ਪੁਲਿਸ ‘ਤੇ ਜਾਨਲੇਵਾ ਹਮਲਾ, ਜਵਾਬੀ ਫਾਇਰਿੰਗ ਦੌਰਾਨ ਮੌਤ

Admin User - May 16, 2026 05:22 PM
IMG

ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮੈਡੀਕਲ ਜਾਂਚ ਲਈ ਲਿਆਂਦੇ ਗਏ ਇੱਕ ਕੈਦੀ ਨੇ ਪੁਲਿਸ ਮੁਲਾਜ਼ਮ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਕੈਦੀ ਨੂੰ ਗੋਲੀਆਂ ਲੱਗੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਸੈਂਟਰਲ ਜੇਲ੍ਹ ਹੁਸ਼ਿਆਰਪੁਰ ਤੋਂ ਤਿੰਨ ਕੈਦੀਆਂ ਨੂੰ ਚਾਰ ਪੁਲਿਸ ਕਰਮਚਾਰੀਆਂ ਦੀ ਨਿਗਰਾਨੀ ਹੇਠ ਰੋਜ਼ਾਨਾ ਦੀ ਤਰ੍ਹਾਂ ਸਿਵਲ ਹਸਪਤਾਲ ਮੈਡੀਕਲ ਜਾਂਚ ਲਈ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚ ਨਸੀਬ ਸਿੰਘ ਨਾਮਕ ਕੈਦੀ ਵੀ ਸ਼ਾਮਲ ਸੀ, ਜੋ ਥਾਣਾ ਸਦਰ ਅਧੀਨ ਪਿੰਡ ਕੋਟਲਾ ਗੋਂਸਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਮੈਡੀਕਲ ਜਾਂਚ ਪੂਰੀ ਹੋਣ ਤੋਂ ਬਾਅਦ ਜਦੋਂ ਪੁਲਿਸ ਟੀਮ ਕੈਦੀਆਂ ਨੂੰ ਵਾਪਸ ਜੇਲ੍ਹ ਲੈ ਕੇ ਜਾ ਰਹੀ ਸੀ ਤਾਂ ਨਸੀਬ ਸਿੰਘ ਨੇ ਹਥਕੜੀਆਂ ਲੱਗੀਆਂ ਹੋਣ ਦੇ ਬਾਵਜੂਦ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸਨੇ ਆਪਣੇ ਕੋਲ ਮੌਜੂਦ ਤੇਜ਼ਧਾਰ ਹਥਿਆਰ ਨਾਲ ਇੱਕ ਪੁਲਿਸ ਮੁਲਾਜ਼ਮ ਉੱਤੇ ਹਮਲਾ ਕਰ ਦਿੱਤਾ।

ਪੁਲਿਸ ਮੁਲਾਜ਼ਮ ਨੇ ਪਹਿਲਾਂ ਹਾਲਾਤ ਕਾਬੂ ਕਰਨ ਲਈ ਜ਼ਮੀਨ ਵੱਲ ਗੋਲੀ ਚਲਾਈ, ਪਰ ਕੈਦੀ ਵੱਲੋਂ ਹਮਲਾ ਜਾਰੀ ਰੱਖਣ ਕਾਰਨ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ। ਗੋਲੀਆਂ ਲੱਗਣ ਕਾਰਨ ਨਸੀਬ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਸਿਵਲ ਹਸਪਤਾਲ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਐਸਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਟੀਮ ਗਠਿਤ ਕਰ ਦਿੱਤੀ ਗਈ ਹੈ, ਜੋ ਘਟਨਾ ਦੇ ਹਰ ਪੱਖ ਦੀ ਜਾਂਚ ਕਰਕੇ ਜਲਦ ਰਿਪੋਰਟ ਪੇਸ਼ ਕਰੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.