IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ : ਵਿਦੇਸ਼ ਜਾਣ...

ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ : ਵਿਦੇਸ਼ ਜਾਣ ਦੇ ਤਣਾਅ ਵਿਚਕਾਰ ਧੀ ਨੇ ਪਿਤਾ ਨੂੰ ਮਾਰੀ ਗੋਲੀ

Admin User - May 16, 2026 07:33 PM
IMG

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਥਾਣਾ ਖਲਚੀਆਂ ਇਲਾਕੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਧੀ ਨੇ ਆਪਣੇ ਹੀ ਪਿਤਾ ਉੱਤੇ ਲਾਇਸੈਂਸੀ ਪਿਸਤੌਲ ਨਾਲ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਪਿਤਾ ਹਰਮਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਇਲਾਜ ਜਾਰੀ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ 14 ਮਈ ਨੂੰ ਉਸ ਵੇਲੇ ਵਾਪਰੀ ਜਦੋਂ ਹਰਮਿੰਦਰ ਸਿੰਘ ਆਪਣੇ ਘਰ ਵਿੱਚ ਅਰਦਾਸ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਲਾਇਸੈਂਸੀ ਪਿਸਤੌਲ ਨੇੜੇ ਹੀ ਪਈ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਉਨ੍ਹਾਂ ਦੀ ਧੀ ਸਨੇਹਦੀਪ ਨੇ ਗੁੱਸੇ ਵਿੱਚ ਆ ਕੇ ਪਿਸਤੌਲ ਚੁੱਕੀ ਅਤੇ ਆਪਣੇ ਪਿਤਾ ‘ਤੇ ਗੋਲੀ ਚਲਾ ਦਿੱਤੀ। ਗੋਲੀ ਪਿੱਠ ਦੇ ਖੱਬੇ ਪਾਸੇ ਲੱਗੀ, ਜਿਸ ਨਾਲ ਉਹ ਖੂਨ ਨਾਲ ਲਥਪਥ ਹੋ ਕੇ ਡਿੱਗ ਪਏ। ਗੋਲੀ ਦੀ ਆਵਾਜ਼ ਸੁਣ ਕੇ ਪਰਿਵਾਰ ਵਿੱਚ ਹੜਕੰਪ ਮਚ ਗਿਆ ਅਤੇ ਪਰਿਵਾਰਕ ਮੈਂਬਰ ਤੁਰੰਤ ਉਨ੍ਹਾਂ ਨੂੰ ਹਸਪਤਾਲ ਲੈ ਗਏ।

ਮਾਮਲੇ ਸਬੰਧੀ ਡੀਐਸਪੀ ਬਾਬਾ ਬਕਾਲਾ ਸੁਖਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਲੜਕੀ ਨੇ ਪਿਛਲੇ ਸਾਲ 12ਵੀਂ ਪਾਸ ਕੀਤੀ ਸੀ ਅਤੇ ਉਹ ਅੱਗੇ ਦੀ ਪੜ੍ਹਾਈ ਜਾਂ ਰੋਜ਼ਗਾਰ ਲਈ ਆਸਟ੍ਰੇਲੀਆ ਜਾਣਾ ਚਾਹੁੰਦੀ ਸੀ। ਪੁਲਿਸ ਦਾ ਦਾਅਵਾ ਹੈ ਕਿ ਪਰਿਵਾਰ ਇਸ ਗੱਲ ਦੇ ਖ਼ਿਲਾਫ਼ ਸੀ, ਜਿਸ ਕਾਰਨ ਘਰ ਵਿੱਚ ਅਕਸਰ ਤਣਾਅ ਅਤੇ ਝਗੜੇ ਰਹਿੰਦੇ ਸਨ। ਪੁਲਿਸ ਮੁਤਾਬਕ ਲੜਕੀ ਨੂੰ ਪਰਿਵਾਰ ਵੱਲੋਂ ਰੋਕਿਆ ਜਾਂਦਾ ਸੀ ਅਤੇ ਇਸੇ ਮਾਨਸਿਕ ਦਬਾਅ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ।

ਹਾਲਾਂਕਿ ਪਰਿਵਾਰ ਨੇ ਪੁਲਿਸ ਦੇ ਇਨ੍ਹਾਂ ਦਾਵਿਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਜਾਣ ਨੂੰ ਲੈ ਕੇ ਕੋਈ ਵੀ ਝਗੜਾ ਨਹੀਂ ਸੀ। ਉਨ੍ਹਾਂ ਦੇ ਅਨੁਸਾਰ ਸਨੇਹਦੀਪ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਅਤੇ ਡਿਪ੍ਰੈਸ਼ਨ ਦਾ ਸ਼ਿਕਾਰ ਸੀ, ਜਿਸ ਕਰਕੇ ਉਸ ਨੇ ਅਚਾਨਕ ਇਹ ਕਦਮ ਚੁੱਕ ਲਿਆ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਤਫਤੀਸ਼ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.