IMG-LOGO
ਹੋਮ ਪੰਜਾਬ: ਜ਼ਿਲ੍ਹਾ ਮਾਲ ਅਫਸਰ (ਡੀ.ਆਰ.ਓ) ਦੇ ਰੀਡਰ ਦਵਿੰਦਰ ਪਾਲ ਨੂੰ 20...

ਜ਼ਿਲ੍ਹਾ ਮਾਲ ਅਫਸਰ (ਡੀ.ਆਰ.ਓ) ਦੇ ਰੀਡਰ ਦਵਿੰਦਰ ਪਾਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Admin User - May 20, 2026 08:13 PM
IMG

ਮੋਗਾ ਵਿਜ਼ਿਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਲ ਅਫਸਰ (ਡੀ.ਆਰ.ਓ) ਦੇ ਰੀਡਰ ਦਵਿੰਦਰ ਪਾਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਚੱਕ ਕਨੀਆਂ ਖੁਰਦ ਦੇ ਰਹਿਣ ਵਾਲੇ ਮਨੋਹਰ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਗਈ।

ਜਾਣਕਾਰੀ ਮੁਤਾਬਕ ਮਨੋਹਰ ਸਿੰਘ ਦਾ ਪੁੱਤਰ ਆਸਟ੍ਰੇਲੀਆ ਵਿੱਚ ਰਹਿੰਦਾ ਹੈ ਅਤੇ ਪਰਿਵਾਰ ਦੀ ਕਰੀਬ 13 ਕਿਲੇ ਜ਼ਮੀਨ ਦੀ ਤਕਸੀਮ ਸਬੰਧੀ ਕੇਸ ਡੀ.ਆਰ.ਓ ਦੇ ਰੀਡਰ ਕੋਲ ਚੱਲ ਰਿਹਾ ਸੀ। ਦੋਸ਼ ਹੈ ਕਿ ਕੇਸ ਦਾ ਨਿਪਟਾਰਾ ਜਲਦੀ ਕਰਵਾਉਣ ਦੇ ਬਦਲੇ ਰੀਡਰ ਦਵਿੰਦਰ ਪਾਲ ਨੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।


ਫਿਲਹਾਲ ਵਿਜ਼ਿਲੈਂਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.