IMG-LOGO
ਹੋਮ ਪੰਜਾਬ, ਹਰਿਆਣਾ, ਸਮਰਾਲਾ ਨਗਰ ਕੌਂਸਲ ਚੋਣਾਂ ‘ਚ ਵਿਵਾਦ: ਦੋਸ਼ੀ ਕਰਾਰ ‘ਆਪ’ ਉਮੀਦਵਾਰ...

ਸਮਰਾਲਾ ਨਗਰ ਕੌਂਸਲ ਚੋਣਾਂ ‘ਚ ਵਿਵਾਦ: ਦੋਸ਼ੀ ਕਰਾਰ ‘ਆਪ’ ਉਮੀਦਵਾਰ ਦੀ ਨਾਮਜ਼ਦਗੀ ਮਨਜ਼ੂਰ ਕਰਨ ‘ਤੇ ਹਾਈਕੋਰਟ ਸਖ਼ਤ

Admin User - May 22, 2026 04:22 PM
IMG

ਪੰਜਾਬ ਦੀਆਂ ਨਿਗਮ ਚੋਣਾਂ ਦੌਰਾਨ ਸਮਰਾਲਾ ਤੋਂ ਇੱਕ ਵੱਡਾ ਵਿਵਾਦ ਸਾਹਮਣੇ ਆਇਆ ਹੈ, ਜਿੱਥੇ ਧੋਖਾਧੜੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਵੀਰ ਸਿੰਘ ਸੇਖੋਂ ਦੀ ਨਾਮਜ਼ਦਗੀ ਮਨਜ਼ੂਰ ਕਰ ਲਈ ਗਈ। ਇਸ ਮਾਮਲੇ ਨੇ ਹੁਣ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

ਜਾਣਕਾਰੀ ਅਨੁਸਾਰ, ਸਤਵੀਰ ਸਿੰਘ ਸੇਖੋਂ ਨੂੰ 2022 ਵਿੱਚ ਧੋਖਾਧੜੀ ਦੇ ਕੇਸ ਵਿੱਚ ਸਜ਼ਾ ਹੋ ਚੁੱਕੀ ਹੈ। ਉਨ੍ਹਾਂ ਵੱਲੋਂ ਚੋਣ ਲੜਨ ਲਈ ਸਜ਼ਾ ਮੁਅੱਤਲ ਕਰਨ ਦੀ ਮੰਗ ਹਾਈਕੋਰਟ ਵਿੱਚ ਕੀਤੀ ਗਈ ਸੀ, ਪਰ 15 ਮਈ ਨੂੰ ਅਦਾਲਤ ਨੇ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਦੇ ਬਾਵਜੂਦ, ਸਮਰਾਲਾ ਦੇ ਐਸਡੀਐਮ-ਕਮ-ਰਿਟਰਨਿੰਗ ਅਧਿਕਾਰੀ ਵੱਲੋਂ ਉਸ ਦੀ ਨਾਮਜ਼ਦਗੀ ਸਵੀਕਾਰ ਕਰ ਲੈਣ ‘ਤੇ ਸਵਾਲ ਖੜ੍ਹੇ ਹੋ ਗਏ ਹਨ।

ਇਸ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਨਦੀਪ ਸਿੰਘ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਜਦੋਂ ਹਾਈਕੋਰਟ ਨੇ ਹੀ ਉਮੀਦਵਾਰ ਨੂੰ ਚੋਣ ਲੜਨ ਦੀ ਰਾਹਤ ਨਹੀਂ ਦਿੱਤੀ, ਤਾਂ ਫਿਰ ਰਿਟਰਨਿੰਗ ਅਧਿਕਾਰੀ ਨੇ ਕਿਹੜੇ ਆਧਾਰ ‘ਤੇ ਉਸ ਦੀ ਨਾਮਜ਼ਦਗੀ ਮਨਜ਼ੂਰ ਕੀਤੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਾਈਕੋਰਟ ਨੇ ਸਮਰਾਲਾ ਦੇ ਐਸਡੀਐਮ ਨੂੰ ਤਲਬ ਕਰਦਿਆਂ ਜਵਾਬ ਮੰਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਚੋਣ ਪ੍ਰਕਿਰਿਆ ਅਤੇ ਪ੍ਰਸ਼ਾਸਨਿਕ ਭੂਮਿਕਾ ‘ਤੇ ਵੀ ਸਵਾਲਾਂ ਦੇ ਜਵਾਬ ਦੇਣੇ ਪੈ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.