IMG-LOGO
ਹੋਮ ਪੰਜਾਬ: ਪੋਲਿੰਗ ਬੂਥ ਤੇ ਕਬਜ਼ੇ ਦੀ ਗੱਲ ਕਰਨ ਵਾਲੇ ਸ਼ੁਤਰਾਣਾ ਦੇ...

ਪੋਲਿੰਗ ਬੂਥ ਤੇ ਕਬਜ਼ੇ ਦੀ ਗੱਲ ਕਰਨ ਵਾਲੇ ਸ਼ੁਤਰਾਣਾ ਦੇ ਵਿਧਾਇਕ ਉੱਪਰ ਕਾਰਵਾਈ ਕੀਤੀ ਜਾਵੇ: ਵੜਿੰਗ

Admin User - May 22, 2026 08:55 PM
IMG

ਚੰਡੀਗੜ੍ਹ, 22 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਿਹੜੇ ਜਨਤਕ ਤੌਰ 'ਤੇ ਇਹ ਕਹਿ ਰਹੇ ਹਨ ਕਿ ਜੇਕਰ ਲੋਕ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ, ਤਾਂ ਉਹ ਨਗਰ ਕਮੇਟੀ ਚੋਣਾਂ ਦੌਰਾਨ ਪੋਲਿੰਗ ਬੂਥ ਨੂੰ ਅੰਦਰੋਂ ਬੰਦ ਕਰ ਦੇਣਗੇ।

ਵੜਿੰਗ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਤੇ ਸ਼ਰਮਨਾਕ ਗੱਲ ਹੈ ਅਤੇ ਪੰਜਾਬ ਵਿੱਚ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਹੈ ਕਿ ਸ਼ੁਤਰਾਣਾ ਤੋਂ ਆਪ ਵਿਧਾਇਕ ਵੱਲੋਂ ਖੁੱਲ੍ਹੇ ਤੌਰ ਤੇ ਸਥਾਨਕ ਸਰਕਾਰਾਂ ਚੋਣਾਂ ਦੌਰਾਨ ਬੂਥ ਉੱਪਰ ਕਬਜ਼ੇ ਦੀ ਗੱਲ ਕੀਤੀ ਗਈ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਭਗਵੰਤ ਮਾਨ ਦੀ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਕਰਦਾ ਹੈ। ਉਨ੍ਹਾਂ ਨੇਕਿਹਾ ਕਿ ਇਹ ਸਾਮ, ਦਾਮ, ਦੰਡ, ਭੇਦ ਦੀ ਖ਼ਤਰਨਾਕ ਸਿਆਸਤ ਹੈ, ਜਿਸਨੂੰ ਹੁਣ ਸੱਤਾ ਦੀ ਦੁਰਵਰਤੋ ਰਾਹੀਂ ਪੰਜਾਬ ਵਿੱਚ ਸੰਸਥਾਗਤ ਰੂਪ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨਾਲ ਸਾਫ਼-ਸੁਥਰੀ ਸਿਆਸਤ ਦਾ ਵਾਅਦਾ ਕੀਤਾ ਗਿਆ ਸੀ, ਪਰ ਅੱਜ ਉਹ ਦਿੱਲੀ ਮਾਡਲ ਦੀ ਧੱਕੇਸ਼ਾਹੀ ਅਤੇ ਚੋਣੀ ਹੇਰਾਫੇਰੀ ਨੂੰ ਪੰਜਾਬ ਵਿੱਚ ਦੁਹਰਾਇਆ ਜਾਂਦਾ ਦੇਖ ਰਹੇ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਭਗਵੰਤ ਮਾਨ ਪੰਜਾਬ ਵਿੱਚ ਵੀ ਉਹੀ ਰਣਨੀਤੀ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ? ਮੁੱਖ ਮੰਤਰੀ ਆਪਣੀ ਜਿੰਮੇਵਾਰੀ ਤੋਂ ਨਹੀਂ ਭੱਜ ਸਕਦੇ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਮੁੱਖ ਮੰਤਰੀ ਦੀ ਚੁੱਪੀ ਸ਼ੱਕਾਂ ਨੂੰ ਹੋਰ ਮਜ਼ਬੂਤ ਕਰੇਗੀ। ਉਹ ਲੋਕਤੰਤਰਕ ਕਦਰਾਂ-ਕੀਮਤਾਂ ਉਪਰ ਇਸ ਸ਼ਰਮਨਾਕ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਨ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ, ਪੂਰੀ ਜਾਂਚ ਕਰਵਾਈ ਜਾਵੇ ਅਤੇ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.