ਤਾਜਾ ਖਬਰਾਂ
ਪੰਜਾਬ ਦੇ ਅੱਠ ਨਗਰ ਨਿਗਮਾਂ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ। ਇਨ੍ਹਾਂ ਵਿੱਚ ਬਠਿੰਡਾ, ਅਬੋਹਰ, ਬਟਾਲਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਸ਼ਾਮਲ ਹਨ। 75 ਨਗਰ ਕੌਂਸਲਾਂ ਅਤੇ 20 ਨਗਰ ਕੌਂਸਲਾਂ ਲਈ ਵੀ ਵੋਟਿੰਗ ਹੋ ਰਹੀ ਹੈ। ਖਾਸ ਗੱਲ ਇਹ ਹੈ ਕਿ ਈਵੀਐਮ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਵੋਟਾਂ ਪਾਈਆਂ ਜਾ ਰਹੀਆਂ ਹਨ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਚੋਣ ਵਿੱਚ 7,555 ਉਮੀਦਵਾਰ ਚੋਣ ਲੜ ਰਹੇ ਹਨ। 36.73 ਲੱਖ ਵੋਟਰ ਆਪਣੀ ਵੋਟ ਪਾਉਣਗੇ।
ਵੋਟਿੰਗ ਦੌਰਾਨ ਨਗਰ ਕੌਂਸਲ ਰਾਏਕੋਟ 'ਚ 'ਆਪ' ਵਰਕਰਾਂ ਦੀ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਜੱਗਾ ਗਿੱਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ ਉਹ ਵਾਰਡ ਨੰਬਰ 4 ਤੋਂ ਉਮੀਦਵਾਰ ਹੈ ਜੱਗਾ ਗਿੱਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਸ ਨੂੰ ਡੀਐਮਸੀ ਰੈਫ਼ਰ ਕੀਤਾ ਗਿਆ ਹੈ, ਇਸ ਝੜਪ ਵਿੱਚ ਜੱਗਾ ਗਿੱਲ ਦਾ ਇੱਕ ਸਾਥੀ ਜ਼ਖਮੀ ਵੀ ਹੋਇਆ ਹੈ।
Get all latest content delivered to your email a few times a month.