IMG-LOGO
ਹੋਮ ਪੰਜਾਬ: ਭਗਤਾ ਭਾਈਕਾ, ਕੋਠਾ ਗੁਰੂ ਤੇ ਮਲੂਕਾ ਨਗਰ ਪੰਚਾਇਤ ਚੋਣਾਂ ਸ਼ਾਂਤੀਪੂਰਨ...

ਭਗਤਾ ਭਾਈਕਾ, ਕੋਠਾ ਗੁਰੂ ਤੇ ਮਲੂਕਾ ਨਗਰ ਪੰਚਾਇਤ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ, ਵੋਟਰਾਂ ਨੇ ਦਿਖਾਇਆ ਭਾਰੀ ਉਤਸ਼ਾਹ

Admin User - May 26, 2026 08:18 PM
IMG

ਸਥਾਨਕ ਸਬ-ਤਹਿਸੀਲ ਅਧੀਨ ਆਉਂਦੀਆਂ ਨਗਰ ਪੰਚਾਇਤਾਂ ਭਗਤਾ ਭਾਈਕਾ, ਕੋਠਾ ਗੁਰੂ ਅਤੇ ਮਲੂਕਾ ਵਿੱਚ ਵੋਟਿੰਗ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਸੰਪੰਨ ਹੋ ਗਈ। ਚੋਣ ਪ੍ਰਕਿਰਿਆ ਦੌਰਾਨ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਵੋਟਰ ਆਪਣੇ ਮਤਾਧਿਕਾਰ ਦਾ ਪ੍ਰਯੋਗ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚੇ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਪੰਚਾਇਤ ਭਗਤਾ ਭਾਈਕਾ ਵਿੱਚ 76.66 ਫੀਸਦੀ ਵੋਟਿੰਗ ਦਰਜ ਕੀਤੀ ਗਈ, ਜਦਕਿ ਕੋਠਾ ਗੁਰੂ ਵਿੱਚ 75.09 ਫੀਸਦੀ ਵੋਟਾਂ ਪਈਆਂ। ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਜੱਦੀ ਪਿੰਡ ਮਲੂਕਾ ਵਿੱਚ ਸਭ ਤੋਂ ਵੱਧ 79.57 ਫੀਸਦੀ ਵੋਟਿੰਗ ਦਰਜ ਹੋਈ। ਚੋਣਾਂ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਕਿਸੇ ਵੀ ਅਣਚਾਹੀ ਘਟਨਾ ਦੀ ਖ਼ਬਰ ਸਾਹਮਣੇ ਨਹੀਂ ਆਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.