IMG-LOGO
ਹੋਮ ਪੰਜਾਬ: AAP MLA ਡਿੰਪੀ ਢਿੱਲੋਂ ‘ਤੇ ਅਕਾਲੀ ਦਲ ਦੇ ਗੰਭੀਰ ਦੋਸ਼,...

AAP MLA ਡਿੰਪੀ ਢਿੱਲੋਂ ‘ਤੇ ਅਕਾਲੀ ਦਲ ਦੇ ਗੰਭੀਰ ਦੋਸ਼, ਬੂਥ ਕਬਜ਼ੇ ਅਤੇ ਪੁਲਿਸ ਮਿਲੀਭੁਗਤ ਦੀ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

Admin User - May 26, 2026 09:56 PM
IMG

ਸ਼੍ਰੋਮਣੀ ਅਕਾਲੀ ਦਲ ਨੇ ਗਿੱਦੜਬਾਹਾ ਦੀਆਂ ਮਿਉਂਸਪਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਪੰਜਾਬ ਚੋਣ ਕਮਿਸ਼ਨ ਕੋਲ ਵੱਡੀ ਸ਼ਿਕਾਇਤ ਦਰਜ ਕਰਵਾਈ ਹੈ। ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਵਾਰਡ ਨੰਬਰ 18 ਅਤੇ 19 ਦੇ ਡੀਏਵੀ ਯੈਸ਼ ਸਕੂਲ ਸਥਿਤ ਪੋਲਿੰਗ ਬੂਥਾਂ ‘ਤੇ ਜ਼ਬਰਦਸਤੀ ਕਬਜ਼ਾ ਕਰਨ, ਵਿਰੋਧੀ ਧਿਰ ਦੇ ਵਰਕਰਾਂ ਨੂੰ ਧਮਕਾਉਣ ਅਤੇ ਹਮਲੇ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ।

ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਚੇਅਰਮੈਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਡਿੰਪੀ ਢਿੱਲੋਂ, ਉਨ੍ਹਾਂ ਦੇ ਪੀਏ ਜਗਤਾਰ ਸਿੰਘ ਅਤੇ ਆਪ ਸਮਰਥਕਾਂ ਨੇ ਚੋਣ ਪ੍ਰਕਿਰਿਆ ਵਿੱਚ ਗੈਰ-ਕਾਨੂੰਨੀ ਦਖਲਅੰਦਾਜ਼ੀ ਕਰਦਿਆਂ ਬੂਥਾਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਲੋਕਤੰਤਰ ਅਤੇ ਨਿਰਪੱਖ ਚੋਣ ਪ੍ਰਣਾਲੀ ‘ਤੇ ਸਿੱਧਾ ਹਮਲਾ ਹਨ।

ਅਕਾਲੀ ਦਲ ਨੇ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਸ਼ਿਕਾਇਤ ਮੁਤਾਬਕ, ਡੀਐਸਪੀ ਜਤਿੰਦਰ ਸਿੰਘ ਮੌਕੇ ‘ਤੇ ਮੌਜੂਦ ਹੋਣ ਦੇ ਬਾਵਜੂਦ ਹਾਲਾਤਾਂ ਨੂੰ ਕਾਬੂ ਕਰਨ ਲਈ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕਰ ਸਕੇ। ਪਾਰਟੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਚੁੱਪੀ ਅਤੇ ਨਿਸ਼ਕ੍ਰਿਆਤਾ ਦੋਸ਼ੀਆਂ ਨੂੰ ਹੌਸਲਾ ਦੇਣ ਵਾਲੀ ਸੀ।

ਇਸ ਦੇ ਨਾਲ ਹੀ ਕੋਟ ਭਾਈ ਥਾਣੇ ਵਿੱਚ ਤਾਇਨਾਤ ਏਐਸਆਈ ਕੁਲਦੀਪ ਸਿੰਘ ‘ਤੇ ਵੀ ਗੰਭੀਰ ਇਲਜ਼ਾਮ ਲਗੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਆਪਣੀ ਡਿਊਟੀ ਨਿਭਾਉਣ ਦੀ ਬਜਾਏ ਆਪ ਵਰਕਰਾਂ ਦੀ ਮਦਦ ਕਰਦਾ ਨਜ਼ਰ ਆਇਆ ਅਤੇ ਵਿਰੋਧੀ ਧਿਰ ਦੇ ਲੋਕਾਂ ਨੂੰ ਧਮਕਾਉਣ ਵਿੱਚ ਵੀ ਸ਼ਾਮਲ ਸੀ। ਪਾਰਟੀ ਵੱਲੋਂ ਇਸ ਸਬੰਧੀ ਵੀਡੀਓ ਸਬੂਤ ਵੀ ਚੋਣ ਕਮਿਸ਼ਨ ਨੂੰ ਸੌਂਪੇ ਗਏ ਹਨ।

ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਡਿੰਪੀ ਢਿੱਲੋਂ, ਉਨ੍ਹਾਂ ਦੇ ਪੀਏ ਜਗਤਾਰ ਸਿੰਘ, ਏਐਸਆਈ ਕੁਲਦੀਪ ਸਿੰਘ ਅਤੇ ਹੋਰ ਸੰਬੰਧਤ ਵਿਅਕਤੀਆਂ ਵਿਰੁੱਧ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ। ਇਸ ਤੋਂ ਇਲਾਵਾ ਏਐਸਆਈ ਕੁਲਦੀਪ ਸਿੰਘ ਨੂੰ ਸਸਪੈਂਡ ਕਰਨ ਅਤੇ ਡੀਐਸਪੀ ਜਤਿੰਦਰ ਸਿੰਘ ਖਿਲਾਫ ਵਿਭਾਗੀ ਕਾਰਵਾਈ ਕਰਨ ਦੀ ਵੀ ਮੰਗ ਉਠਾਈ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.