IMG-LOGO
ਹੋਮ ਪੰਜਾਬ: ਲੁਧਿਆਣਾ ’ਚ ਰਹੱਸਮਈ ਹਾਲਾਤਾਂ ’ਚ ਬਜ਼ੁਰਗ ਜੋੜੇ ਦੀ ਮੌਤ, ਘਰੋਂ...

ਲੁਧਿਆਣਾ ’ਚ ਰਹੱਸਮਈ ਹਾਲਾਤਾਂ ’ਚ ਬਜ਼ੁਰਗ ਜੋੜੇ ਦੀ ਮੌਤ, ਘਰੋਂ ਆ ਰਹੀ ਬਦਬੂ ਨੇ ਖੋਲ੍ਹਿਆ ਭੇਦ

Admin User - May 30, 2026 07:04 PM
IMG

ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਦੇ ਜਨਤਾ ਨਗਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਘਰ ਵਿੱਚੋਂ ਬਜ਼ੁਰਗ ਪਤੀ-ਪਤਨੀ ਦੀਆਂ ਲਾਸ਼ਾਂ ਬਰਾਮਦ ਹੋਈਆਂ। ਮੁੱਢਲੀ ਜਾਂਚ ਦੌਰਾਨ ਦੋਵਾਂ ਦੇ ਸਿਰਾਂ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਪੁਲਿਸ ਕਤਲ ਦੇ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।

ਮੁਹੱਲਾ ਵਾਸੀਆਂ ਮੁਤਾਬਕ ਜੋੜਾ ਪਿਛਲੇ ਦੋ ਦਿਨਾਂ ਤੋਂ ਕਿਸੇ ਨੂੰ ਨਜ਼ਰ ਨਹੀਂ ਆਇਆ ਸੀ। ਬਜ਼ੁਰਗ ਹੋਣ ਕਰਕੇ ਲੋਕਾਂ ਨੇ ਸਮਝਿਆ ਕਿ ਗਰਮੀ ਕਾਰਨ ਉਹ ਘਰੋਂ ਬਾਹਰ ਨਹੀਂ ਨਿਕਲ ਰਹੇ। ਪਰ ਜਦੋਂ ਘਰ ਦੇ ਆਲੇ-ਦੁਆਲੇ ਤੋਂ ਤੇਜ਼ ਬਦਬੂ ਆਉਣੀ ਸ਼ੁਰੂ ਹੋਈ ਤਾਂ ਸ਼ੱਕ ਪੈਦਾ ਹੋਇਆ ਅਤੇ ਮਾਮਲੇ ਦੀ ਜਾਣਕਾਰੀ ਸਾਹਮਣੇ ਆਈ।

ਮ੍ਰਿਤਕ ਜੋੜੇ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਵਿਦੇਸ਼ ਵਿੱਚ ਰਹਿ ਰਹੀ ਧੀ ਆਪਣੇ ਮਾਪਿਆਂ ਨਾਲ ਲਗਾਤਾਰ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਫੋਨ ਨਾ ਚੁੱਕੇ ਜਾਣ ਕਾਰਨ ਉਸ ਨੇ ਰਿਸ਼ਤੇਦਾਰਾਂ ਨੂੰ ਘਰ ਜਾ ਕੇ ਹਾਲਾਤ ਦੇਖਣ ਲਈ ਕਿਹਾ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਦਰਵਾਜ਼ਾ ਨਹੀਂ ਖੁੱਲਿਆ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਰ ਦੇ ਦਰਵਾਜ਼ੇ ਨੂੰ ਅੰਦਰੋਂ ਹਲਕੀ ਕੁੰਡੀ ਲੱਗੀ ਹੋਈ ਸੀ। ਧੱਕਾ ਮਾਰਨ ’ਤੇ ਦਰਵਾਜ਼ਾ ਖੁੱਲ ਗਿਆ ਅਤੇ ਅੰਦਰ ਦਾਖ਼ਲ ਹੋਣ ’ਤੇ ਦੋਵਾਂ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਇਸ ਦੇ ਨਾਲ ਹੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਪਿੱਛੇ ਦੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.