IMG-LOGO
ਹੋਮ ਪੰਜਾਬ: ਸਾਬਕਾ ਵਿਜੀਲੈਂਸ SSP ਹਰਗੋਬਿੰਦ ਸਿੰਘ ਤੇ ਪਰਿਵਾਰ ਮੁਸ਼ਕਲਾਂ ’ਚ, ਨੂੰਹ...

ਸਾਬਕਾ ਵਿਜੀਲੈਂਸ SSP ਹਰਗੋਬਿੰਦ ਸਿੰਘ ਤੇ ਪਰਿਵਾਰ ਮੁਸ਼ਕਲਾਂ ’ਚ, ਨੂੰਹ ਦੀ ਸ਼ਿਕਾਇਤ ’ਤੇ ਦਾਜ ਤੇ ਤੰਗ-ਪਰੇਸ਼ਾਨ ਕਰਨ ਦਾ ਕੇਸ

Admin User - May 30, 2026 08:39 PM
IMG

ਮੁਹਾਲੀ ਦੇ ਮਟੌਰ ਥਾਣੇ ਵਿੱਚ ਸਾਬਕਾ ਵਿਜੀਲੈਂਸ ਐਸਐਸਪੀ ਹਰਗੋਬਿੰਦ ਸਿੰਘ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਕੁਲਦੀਪ ਰਾਜ ਸਿੰਘ ਖ਼ਿਲਾਫ਼ ਦਾਜ ਮੰਗਣ ਅਤੇ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਹਰਗੋਬਿੰਦ ਸਿੰਘ ਦੀ ਨੂੰਹ ਗੁਰਪ੍ਰੀਤ ਕੌਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਨੇ ਦੋਸ਼ ਲਗਾਇਆ ਹੈ ਕਿ ਕਰੀਬ ਪੰਜ ਸਾਲ ਪਹਿਲਾਂ ਉਸ ਦਾ ਵਿਆਹ ਕੁਲਦੀਪ ਰਾਜ ਸਿੰਘ ਨਾਲ ਹੋਇਆ ਸੀ, ਜੋ ਇਸ ਵੇਲੇ ਵਿਜੀਲੈਂਸ ਵਿਭਾਗ ਵਿੱਚ ਤੈਨਾਤ ਹੈ। ਵਿਆਹ ਤੋਂ ਬਾਅਦ ਤੋਂ ਹੀ ਸੱਸ, ਸਹੁਰੇ ਅਤੇ ਪਤੀ ਵੱਲੋਂ ਵਧੇਰੇ ਦਾਜ ਦੀ ਮੰਗ ਕੀਤੀ ਜਾਂਦੀ ਰਹੀ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਮੰਗਾਂ ਪੂਰੀਆਂ ਨਾ ਕਰਨ ’ਤੇ ਉਸ ਨਾਲ ਕੁੱਟਮਾਰ, ਗਾਲੀ-ਗਲੌਚ ਅਤੇ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ।

ਪੁਲਿਸ ਨੇ ਪ੍ਰਾਰੰਭਿਕ ਜਾਂਚ ਤੋਂ ਬਾਅਦ ਹਰਗੋਬਿੰਦ ਸਿੰਘ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਕੁਲਦੀਪ ਰਾਜ ਸਿੰਘ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 85, 115(2) ਅਤੇ 315(2) ਤਹਿਤ ਐਫਆਈਆਰ ਦਰਜ ਕਰ ਲਈ ਹੈ।

ਮਟੌਰ ਥਾਣੇ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਪੀੜਤ ਮਹਿਲਾ ਦੀ ਲਿਖਤੀ ਸ਼ਿਕਾਇਤ ਅਤੇ ਉਪਲਬਧ ਸਬੂਤਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਹੁਣ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.