IMG-LOGO
ਹੋਮ ਪੰਜਾਬ: AAP ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਅਦਾਲਤ ਤੋਂ ਵੱਡੀ ਰਾਹਤ, 376...

AAP ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਅਦਾਲਤ ਤੋਂ ਵੱਡੀ ਰਾਹਤ, 376 ਕੇਸ ਵਿੱਚ ਮਿਲੀ ਜ਼ਮਾਨਤ; ਸੋਮਵਾਰ ਨੂੰ ਜੇਲ੍ਹ ਤੋਂ ਹੋ ਸਕਦੀ ਹੈ ਰਿਹਾਈ

Admin User - May 30, 2026 09:36 PM
IMG

ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਧਾਰਾ 376 ਨਾਲ ਸੰਬੰਧਿਤ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਪਠਾਣਮਾਜਰਾ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਹਰਮੀਤ ਸਿੰਘ ਪਠਾਣਮਾਜਰਾ ਇਸ ਵੇਲੇ ਬਠਿੰਡਾ ਜੇਲ੍ਹ ਵਿੱਚ ਬੰਦ ਹਨ ਅਤੇ ਕਾਨੂੰਨੀ ਕਾਰਵਾਈ ਪੂਰੀ ਹੋਣ ਉਪਰੰਤ ਉਨ੍ਹਾਂ ਦੀ ਸੋਮਵਾਰ ਨੂੰ ਰਿਹਾਈ ਹੋਣ ਦੀ ਸੰਭਾਵਨਾ ਹੈ। ਜ਼ਮਾਨਤ ਮਿਲਣ ਮਗਰੋਂ ਉਨ੍ਹਾਂ ਦੇ ਅਧਿਕਾਰਕ ਫੇਸਬੁੱਕ ਅਕਾਊਂਟ ਤੋਂ ਇੱਕ ਪੋਸਟ ਵੀ ਸਾਂਝੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਸਮਰਥਕਾਂ ਅਤੇ ਹਮਦਰਦਾਂ ਦਾ ਧੰਨਵਾਦ ਕੀਤਾ ਹੈ। ਪੋਸਟ ਵਿੱਚ ਲੋਕਾਂ ਵੱਲੋਂ ਮੁਸ਼ਕਲ ਸਮੇਂ ਦੌਰਾਨ ਦਿੱਤੇ ਗਏ ਸਾਥ ਅਤੇ ਭਰੋਸੇ ਲਈ ਆਭਾਰ ਪ੍ਰਗਟਾਇਆ ਗਿਆ।

ਗੌਰਤਲਬ ਹੈ ਕਿ ਇਹ ਮਾਮਲਾ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤ ਤੋਂ ਬਾਅਦ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਪਠਾਣਮਾਜਰਾ ਨੂੰ ਮਾਈਨਿੰਗ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਅਦਾਲਤ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ।

ਹੁਣ 376 ਦੇ ਮਾਮਲੇ ਵਿੱਚ ਵੀ ਜ਼ਮਾਨਤ ਮਿਲਣ ਨਾਲ ਪਠਾਣਮਾਜਰਾ ਲਈ ਕਾਨੂੰਨੀ ਪੱਖੋਂ ਇੱਕ ਹੋਰ ਰਾਹਤ ਮੰਨੀ ਜਾ ਰਹੀ ਹੈ, ਜਦਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਅਤੇ ਨਿਆਂਕ ਪ੍ਰਕਿਰਿਆ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.