IMG-LOGO
ਹੋਮ ਰਾਸ਼ਟਰੀ: ਕੇਦਾਰਨਾਥ ਯਾਤਰਾ 'ਤੇ ਮੌਸਮ ਦੀ ਮਾਰ, ਭਾਰੀ ਮੀਂਹ ਕਾਰਨ ਅਸਥਾਈ...

ਕੇਦਾਰਨਾਥ ਯਾਤਰਾ 'ਤੇ ਮੌਸਮ ਦੀ ਮਾਰ, ਭਾਰੀ ਮੀਂਹ ਕਾਰਨ ਅਸਥਾਈ ਰੋਕ; ਸ਼ਰਧਾਲੂਆਂ ਲਈ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ

Admin User - May 31, 2026 05:31 PM
IMG

ਉਤਰਾਖੰਡ ਵਿੱਚ ਪੈ ਰਹੀ ਲਗਾਤਾਰ ਭਾਰੀ ਬਾਰਿਸ਼ ਅਤੇ ਖਰਾਬ ਮੌਸਮੀ ਹਾਲਾਤਾਂ ਦੇ ਮੱਦੇਨਜ਼ਰ ਕੇਦਾਰਨਾਥ ਧਾਮ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਔਰੇਂਜ ਅਲਰਟ ਤੋਂ ਬਾਅਦ ਪ੍ਰਸ਼ਾਸਨ ਨੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਸੁਧਾਰ ਆਉਣ ਉਪਰੰਤ ਹੀ ਯਾਤਰਾ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।

ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਦਾ ਖ਼ਤਰਾ ਵਧ ਗਿਆ ਹੈ। ਇਸ ਕਾਰਨ ਯਾਤਰਾ ਮਾਰਗ 'ਤੇ ਆਵਾਜਾਈ ਨੂੰ ਸੀਮਿਤ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਪ੍ਰਸ਼ਾਸਨ ਵੱਲੋਂ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਰੋਕਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਗੜ੍ਹਵਾਲ ਕਮਿਸ਼ਨਰ ਆਨੰਦ ਸਵਰੂਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਦਾਰਨਾਥ ਵੱਲ ਜਾਣ ਵਾਲੇ ਸ਼ਰਧਾਲੂਆਂ ਨੂੰ ਫਿਲਹਾਲ ਰਿਸ਼ੀਕੇਸ਼ ਅਤੇ ਸ਼੍ਰੀਨਗਰ ਵਿੱਚ ਹੀ ਰੁਕਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਵੀ ਯਾਤਰਾ ਮਾਰਗ 'ਤੇ ਅੱਗੇ ਨਾ ਵਧਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਦੌਰਾਨ ਵੀ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੀਨਗਰ ਖੇਤਰ ਵਿੱਚ ਕੇਦਾਰਨਾਥ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯਾਤਰੀਆਂ ਨੂੰ ਗੁਪਤਕਾਸ਼ੀ, ਫਾਟਾ, ਰਾਮਪੁਰ, ਸ਼ੇਰਾਸੀ, ਸੋਨਪ੍ਰਯਾਗ ਅਤੇ ਗੌਰੀਕੁੰਡ ਵਿੱਚ ਬਣਾਏ ਗਏ ਹੋਲਡਿੰਗ ਏਰੀਆਜ਼ ਵਿੱਚ ਸੁਰੱਖਿਅਤ ਢੰਗ ਨਾਲ ਠਹਿਰਾਇਆ ਗਿਆ ਹੈ, ਜਿੱਥੇ ਉਨ੍ਹਾਂ ਲਈ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਿਕ ਜਾਣਕਾਰੀ 'ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.