ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਹ ਪ੍ਰੋਗਰਾਮ ਮਿਉਂਸਪਲ ਭਵਨ, ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ, ਜਿੱਥੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਨੌਜਵਾਨਾਂ ਨੂੰ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਲਈ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਤੋਂ ਪਹਿਲਾਂ ਵੀ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਯਤਨ ਲਗਾਤਾਰ ਜਾਰੀ ਹਨ।
Get all latest content delivered to your email a few times a month.