ਤਾਜਾ ਖਬਰਾਂ
ਚੰਡੀਗੜ੍ਹ, 7 ਜੂਨ:
ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਦੇ ਚਲਦਿਆਂ ਅੱਜ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਦੇ ਨਾਲ ਪੰਜਾਬ ਰਾਜ ਭਰ ਵਿੱਚ ਵੋਟਰਾਂ ਦੀ ਮੈਪਿੰਗ ਦਾ ਅੰਕੜਾ 85 ਫੀਸਦ ਨੂੰ ਪਾਰ ਕਰ ਗਿਆ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਜਨਗਣਨਾ ਦਾ ਅਮਲ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ।
Get all latest content delivered to your email a few times a month.