IMG-LOGO
ਹੋਮ ਪੰਜਾਬ: ਚੋਣ ਮਸ਼ੀਨਰੀ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ...

ਚੋਣ ਮਸ਼ੀਨਰੀ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

Admin User - Jun 10, 2026 08:36 PM
IMG

ਚੰਡੀਗੜ੍ਹ,10 ਜੂਨ:  ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ  ਨੂੰ ਸੰਬੋਧਨ ਕਰ ਰਹੇ ਸਨ।

8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂ 

ਲਗਭਗ 650   ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.),ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ),  ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ) , ਚੋਣ ਤਹਿਸੀਲਦਾਰ , ਡਿਸਟ੍ਰਿਕਟ ਮਾਸਟਰ ਲੈਵਲ ਟ੍ਰੇਨਰ (ਡੀ.ਐਮ.ਐਲ.ਟੀ.) ਅਤੇ ਤਕਨੀਕੀ ਸਟਾਫ਼ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੇ ਮੁਕੰਮਲ ਹੋਣ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਚੋਣ ਮਸੀਨੀਰੀ ਪੂਰੀ ਤਰ੍ਹਾਂ ਹੈ।

 ਉਨ੍ਹਾਂ ਕਿਹਾ ਕਿ ਐੱਸ ਆਈ ਆਰ  (ਵਿਸ਼ੇਸ਼ ਸੁਧਾਈ)2026 ਦੌਰਾਨ ਪੂਰੀ ਸਮਰਪਿਤ ਭਾਵਨਾ ਨਾਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਇਸ ਮੌਕੇ ਬੋਲਦਿਆਂ  ਸੀ.ਈ.ਓ. ਅਨਿੰਦਿਤਾ ਮਿਤਰਾ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਪ੍ਰੀ ਐੱਸ.ਆਈ.ਆਰ. ਦੌਰਾਨ 85 ਫ਼ੀਸਦ ਤੋਂ ਵੱਧ ਪ੍ਰੀ ਮੈਪਿੰਗ ਹੋਈ ਹੈ। 

ਉਨ੍ਹਾਂ ਦੱਸਿਆ ਕਿ 11 ਜੂਨ, 2026 ਤੋਂ 24 ਜੂਨ, 2026 ਤੱਕ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਬੀ.ਐੱਲ.ਓ. ਅਤੇ ਬੀ.ਐੱਲ.ਏ. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।

ਇਸ ਮੌਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਸ਼ੰਕਿਆਂ ਨੂੰ ਦੂਰ ਕਰਨ ਲਈ ਸੀ.ਈ.ਓ. ਅਨਿੰਦਿਤਾ ਮਿਤਰਾ ਵਲੋਂ ਟ੍ਰੇਨਿੰਗ ਵਿਚ ਸ਼ਾਮਿਲ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ 'ਤੇ ਆਈ.ਟੀ ਮਾਹਿਰਾਂ ਵੱਲੋਂ ਆਈ.ਟੀ. ਮੋਡੀਊਲਜ਼ (IT Modules) ਸਬੰਧੀ ਪ੍ਰਤੀਭਾਗੀਆਂ ਨੂੰ ਵਿਸ਼ੇਸ਼ ਪ੍ਰੈਕਟੀਕਲ ਟ੍ਰੇਨਿੰਗ ਵੀ ਦਿੱਤੀ ਗਈ।ਇਸ ਮੌਕੇ ਆਈ.ਟੀ ਮਾਹਿਰ ਵਲੋਂ ਵੱਖ ਵੱਖ ਆਈ.ਟੀ. ਮਡਿਊਲ ਸਬੰਧੀ ਪ੍ਰਤੀਭਾਗੀਆਂ ਨੂੰ ਸਿਖਲਾਈ ਦਿੱਤੀ ਗਈ ਤਾਂ ਜ਼ੋ ਇਨ੍ਹਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਦੌਰਾਨ ਸਹੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.