IMG-LOGO
ਹੋਮ ਪੰਜਾਬ: ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ:...

ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ: ਵੜਿੰਗ

Admin User - Jun 11, 2026 04:55 PM
IMG

ਚੰਡੀਗੜ੍ਹ, 11 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।

ਇਸ ਲੜੀ ਹੇਠ, ਇੱਕ ਸਵਾਲ ਦੇ ਜਵਾਬ ਵਿੱਚ ਕਿ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਕਿਸ ਦੀ ਅਗਵਾਈ ਹੇਠ ਲੜੇਗੀ, ਵੜਿੰਗ ਨੇ ਕਿਹਾ ਕਿ ਕਾਂਗਰਸ ਖੜਗੇ ਅਤੇ ਰਾਹੁਲ ਦੀ ਅਗਵਾਈ ਹੇਠ ਹੀ ਚੋਣ ਲੜੇਗੀ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਜਦਕਿ ਵੜਿੰਗ ਦੀ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਪਾਰਟੀ ਦੇ ਇੱਕ ਵਰਕਰ ਰਹੇ ਹਨ ਅਤੇ ਅੱਗੇ ਵੀ ਵਰਕਰ ਵਜੋਂ ਹੀ ਪਾਰਟੀ ਦੀ ਸੇਵਾ ਕਰਦੇ ਰਹਿਣਗੇ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਵਿੱਚ ਕਾਂਗਰਸ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਇਹ ਕੰਧ 'ਤੇ ਲਿਖਿਆ ਹੋਇਆ ਸਾਫ਼ ਨਜ਼ਰ ਆ ਰਿਹਾ ਹੈ ਕਿ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ। ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦੇ ਹਰ ਕਾਂਗਰਸੀ ਦਾ ਟੀਚਾ ਹੈ ਅਤੇ ਹਰ ਕੋਈ ਇਸ ਟੀਚੇ ਨੂੰ ਹਾਸਲ ਕਰਨ ਲਈ ਵਚਨਬੱਧ ਹੈ।

ਉੱਥੇ ਹੀ, ਵੜਿੰਗ ਨੇ ਬੇਅਦਬੀ ਅਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਮੁੱਦੇ 'ਤੇ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਸੁਸਤੀ ਅਤੇ ਮਾਮਲੇ ਵਿਚ ਕਾਰਵਾਈ ਨਾ ਕਰਨ'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਹੈਰਾਨੀ ਜਤਾਈ ਕਿ ਸਾਢੇ ਚਾਰ ਸਾਲ ਬੀਤ ਜਾਣ ਅਤੇ ਤਤਕਾਲੀਨ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਆਪਣੀ ਜ਼ਿੰਮੇਵਾਰੀ ਮੰਨਣ ਦੇ ਬਾਵਜੂਦ ਸਰਕਾਰ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ ਹੈ।

ਜਦਕਿ ਆਪ ਆਗੂਆਂ ਵੱਲੋਂ ਅਕਾਲੀ ਦਲ ਅਤੇ ਭਾਜਪਾ ਨੂੰ ਕ੍ਰਮਵਾਰ ‘ਚਿੱਟਾ ਪਾਰਟੀ’ ਅਤੇ ‘ਈਡੀ ਪਾਰਟੀ’ ਕਹਿਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਭਾਜਪਾ ਨਿਸ਼ਚਿਤ ਤੌਰ 'ਤੇ ਦੇਸ਼ ਭਰ ਵਿੱਚ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਏਜੰਸੀਆਂ ਦਾ ਦੁਰਵਰਤੋਂ ਕਰ ਰਹੀ ਹੈ, ਲੇਕਿਨ ਆਪ ਵੀ ਇਸ ਮਾਮਲੇ ਵਿੱਚ ਕਿਸੇ ਤੋਂ ਘੱਟ ਨਹੀਂ ਹੈ। ਕਿਉਂਕਿ ਉਹ ਪੰਜਾਬ ਵਿੱਚ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਵਿਭਾਗ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਜੇਕਰ ਭਾਜਪਾ ‘ਈਡੀ ਪਾਰਟੀ’ ਹੈ, ਤਾਂ ਫਿਰ ਆਪ ‘ਵਿਜੀਲੈਂਸ ਪਾਰਟੀ’ ਹੈ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਬਿੱਟੂ ਆਪਣੀ ਸਿਆਸੀ ਅਹਿਮੀਅਤ ਪਹਿਲਾਂ ਹੀ ਗੁਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਹੁਣ ਰਾਜ ਸਭਾ ਮੈਂਬਰ ਵੀ ਨਹੀਂ ਰਹਿਣਗੇ ਅਤੇ ਸੰਭਵ ਹੈ ਕਿ ਜਲਦੀ ਆਪਣਾ ਮੰਤਰੀ ਦਾ ਅਹੁਦਾ ਵੀ ਗੁਆ ਬੈਠਣ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ, ਜਿਹੜੀ ਆਪਣੇ ਆਗੂਆਂ ਦਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੀ ਅਹਿਮੀਅਤ ਨੂੰ ਕਾਇਮ ਰੱਖਦੀ ਹੈ, ਜਿਸਦਾ ਅਹਿਸਾਸ ਬਿੱਟੂ ਨੂੰ ਹੁਣ ਤੱਕ ਹੋ ਗਿਆ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.