IMG-LOGO
ਹੋਮ ਪੰਜਾਬ, ਰਾਸ਼ਟਰੀ, ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼...

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

Admin User - Jun 15, 2026 08:01 PM
IMG

ਚੰਡੀਗੜ੍ਹ, 15 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਧੂਰੀ ਮਾਮਲੇ ਵਿਚ ਕੇਂਦਰੀ ਰੇਲ ਰਾਜ ਮੰਤਰੀ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਧੂਰੀ ਮਾਮਲੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅੱਜ ਕਮਿਸ਼ਨ ਅੱਗੇ ਪੇਸ਼ ਹੋਣ ਲਈ ਹੁਕਮ ਕੀਤਾ ਗਿਆ ਸੀ ਪ੍ਰੰਤੂ ਉਨ੍ਹਾਂ ਦੀ ਤਰਫੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਏ.ਐਸ. ਬਰਨਾਲਾ ਪੇਸ਼ ਹੋਏ ਜਿਨ੍ਹਾਂ ਦੱਸਿਆ ਕਿ ਸ੍ਰੀ ਰਵਨੀਤ ਸਿੰਘ ਬਿੱਟੂ ਦੇ ਨਵੀਂ ਦਿੱਲੀ ਵਿਖੇ ਕੁਝ ਰੁਝੇਵੇਂ ਹਨ ਜਿਸ ਕਾਰਨ ਅੱਜ ਉਹ ਪੇਸ਼ ਨਹੀਂ ਹੋ ਸਕਦੇ।

ਉਨ੍ਹਾਂ ਕਮਿਸ਼ਨ ਤੋਂ ਮੰਗ ਕੀਤੀ ਰਵਨੀਤ ਸਿੰਘ ਬਿੱਟੂ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਜਾਵੇ ਜਿਸ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦਿਆਂ 24 ਜੂਨ 2026 ਨੂੰ  ਸਵੇਰੇ 11 ਵਜੇ ਦਾ ਸਮਾਂ ਦਿੱਤਾ ਗਿਆ ਅਤੇ ਨਾਲ ਹੀ ਐਸ.ਐਸ.ਪੀ.ਸੰਗਰੂਰ ਨੂੰ ਤਾਕੀਦ ਕੀਤੀ ਗਈ ਜੇਕਰ ਰਵਨੀਤ ਸਿੰਘ ਬਿੱਟੂ ਅਗਲੀ ਤਰੀਕ ਤੇ ਵੀ ਪੇਸ਼ ਨਹੀਂ ਹੁੰਦੇ ਤਾਂ ਇਸ‌ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ 25 ਜੂਨ 2026ਨੂੰ ਐਸ.ਪੀ ਹੈਡਕੁਆਰਟਰ ਸੰਗਰੂਰ ਰਾਹੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕੀਤੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.