IMG-LOGO
ਹੋਮ ਪੰਜਾਬ: ਦੋਆਬਾ ਵਾਸੀਆਂ ਲਈ ਇਤਿਹਾਸਕ ਪਲ: ਆਦਮਪੁਰ ਹਵਾਈ ਅੱਡੇ ਦਾ ਨਾਂ...

ਦੋਆਬਾ ਵਾਸੀਆਂ ਲਈ ਇਤਿਹਾਸਕ ਪਲ: ਆਦਮਪੁਰ ਹਵਾਈ ਅੱਡੇ ਦਾ ਨਾਂ ਹੁਣ ਹੋਇਆ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਐਸਪੋਰਟ’; ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Admin User - Jun 16, 2026 02:11 PM
IMG

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਵੱਡੀ ਅਤੇ ਇਤਿਹਾਸਕ ਸਫ਼ਲਤਾ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਘਰੇਲੂ ਹਵਾਈ ਅੱਡੇ (Adampur Airport) ਦਾ ਨਾਂ ਅਧਿਕਾਰਤ ਤੌਰ 'ਤੇ ਬਦਲ ਕੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ’ ਕਰ ਦਿੱਤਾ ਹੈ। ਭਾਰਤ ਸਰਕਾਰ ਦੇ ਨਾਗਰਿਕ ਉਡਾਣ ਮੰਤਰਾਲੇ ਵੱਲੋਂ 12 ਜੂਨ ਨੂੰ ਇਸ ਸਬੰਧੀ ਬਕਾਇਦਾ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਨਵੇਂ ਨਾਮ 'ਤੇ ਅੰਤਿਮ ਮੋਹਰ ਲਗਾ ਦਿੱਤੀ ਗਈ ਹੈ। ਇਸ ਫ਼ੈਸਲੇ ਤੋਂ ਬਾਅਦ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਅਤੇ ਸਥਾਨਕ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਨ ਸੰਤ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਨੂੰ ਮੁੱਖ ਰੱਖਦਿਆਂ ਇਸ ਨਵੇਂ ਨਾਮਕਰਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਆਦਮਪੁਰ ਦਾ ਇਹ ਹਵਾਈ ਅੱਡਾ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਨਵਾਂਸ਼ਹਿਰ ਸਮੇਤ ਪੂਰੇ ਦੋਆਬਾ ਖੇਤਰ ਦੇ ਪ੍ਰਵਾਸੀ ਭਾਰਤੀਆਂ (NRIs) ਅਤੇ ਸਥਾਨਕ ਮੁਸਾਫ਼ਰਾਂ ਲਈ ਹਵਾਈ ਸੰਪਰਕ ਦਾ ਇੱਕੋ-ਇੱਕ ਅਤੇ ਸਭ ਤੋਂ ਅਹਿਮ ਕੇਂਦਰ ਹੈ।


ਕੇਂਦਰ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਵਾਈ ਅੱਡੇ ਦਾ ਨਾਂ ਬਦਲਣ ਦਾ ਇਹ ਫ਼ੈਸਲਾ ਮਹਾਨ ਕ੍ਰਾਂਤੀਕਾਰੀ ਸੰਤ ਅਤੇ ਸਮਾਜ ਸੁਧਾਰਕ ਸ਼੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਗਏ ਮਨੁੱਖਤਾ, ਆਪਸੀ ਭਾਈਚਾਰੇ, ਬਰਾਬਰੀ (ਸਮਾਨਤਾ) ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਸਮਰਪਿਤ ਇੱਕ ਉੱਚੀ ਸ਼ਰਧਾਂਜਲੀ ਹੈ। ਸਰਕਾਰ ਮੁਤਾਬਕ ਇਹ ਕਦਮ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਦਾ ਸਨਮਾਨ ਕਰਦਾ ਹੈ।



ਇਸ ਇਤਿਹਾਸਕ ਐਲਾਨ ਤੋਂ ਬਾਅਦ ਦੋਆਬਾ ਖੇਤਰ ਦੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਇਸ ਹਵਾਈ ਅੱਡੇ ਦਾ ਨਾਮ ਗੁਰੂ ਸਾਹਿਬ ਦੇ ਨਾਂ 'ਤੇ ਰੱਖਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਪੂਰਾ ਹੋਣ ਨਾਲ ਇਲਾਕੇ ਦੇ ਗੌਰਵ ਵਿੱਚ ਹੋਰ ਵਾਧਾ ਹੋਇਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.