IMG-LOGO
ਹੋਮ ਰਾਸ਼ਟਰੀ: ਪਾਕਿਸਤਾਨ ਦੇ ਗੁਰਦੁਆਰਾ ਸਾਹਿਬ 'ਚ ਦਹਿਸ਼ਤਨਾਕ ਹਮਲਾ, ਸਿੱਖ ਜੋੜੇ ਨੂੰ...

ਪਾਕਿਸਤਾਨ ਦੇ ਗੁਰਦੁਆਰਾ ਸਾਹਿਬ 'ਚ ਦਹਿਸ਼ਤਨਾਕ ਹਮਲਾ, ਸਿੱਖ ਜੋੜੇ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Admin User - Jun 17, 2026 04:23 PM
IMG

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਇੱਕ ਦੁਖਦਾਈ ਅਤੇ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਗੁਰਦੁਆਰਾ ਸਾਹਿਬ ਅੰਦਰ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਸਿੱਖ ਜੋੜੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਇਹ ਹਮਲਾ ਮਰਦਾਨ ਜ਼ਿਲ੍ਹੇ ਦੇ ਬਾਬੂ ਮੁਹੱਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਬੁੱਧਵਾਰ ਨੂੰ ਵਾਪਰਿਆ।

ਮ੍ਰਿਤਕਾਂ ਦੀ ਪਛਾਣ ਜਗਨਨਾਥ ਅਤੇ ਉਨ੍ਹਾਂ ਦੀ ਪਤਨੀ ਅਸਮਾ ਵਾਂਟੀ ਵਜੋਂ ਹੋਈ ਹੈ, ਜੋ ਗੁਰਦੁਆਰਾ ਸਾਹਿਬ ਦੀ ਦੇਖਭਾਲ ਅਤੇ ਸੇਵਾ-ਸੰਭਾਲ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਪੁਲਿਸ ਅਨੁਸਾਰ, ਹਮਲਾਵਰ ਗੁਰਦੁਆਰੇ ਵਿੱਚ ਦਾਖਲ ਹੋਏ ਅਤੇ ਜੋੜੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮਰਦਾਨ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਮਸੂਦ ਅਹਿਮਦ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਸਥਾਨਕ ਸਿੱਖ ਭਾਈਚਾਰੇ ਵਿੱਚ ਡਰ ਅਤੇ ਗ਼ਮ ਦਾ ਮਾਹੌਲ ਹੈ, ਜਦਕਿ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਹਮਲੇ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.